September 22, 2026, 7:53 pm
----------- Advertisement -----------
HomeNewsLatest Newsਮੁੱਖ ਮੰਤਰੀ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਦੇ ਨੋਟੀਫਿਕੇਸ਼ਨ ਨੂੰ ਮਹਾਨ ਰਾਸ਼ਟਰੀ ਨਾਇਕਾਂ...

ਮੁੱਖ ਮੰਤਰੀ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਦੇ ਨੋਟੀਫਿਕੇਸ਼ਨ ਨੂੰ ਮਹਾਨ ਰਾਸ਼ਟਰੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕ ਨਿਮਾਣਾ ਯਤਨ ਦੱਸਿਆ

Published on

----------- Advertisement -----------

ਚੰਡੀਗੜ੍ਹ, 13 ਅਗਸਤ- ਪੰਜਾਬ ਸਰਕਾਰ ਦੇ ਇਕ ਵਿਧਾਇਕ-ਇਕ ਪੈਨਸ਼ਨ ਬਿੱਲ ਨੂੰ ਅੱਜ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਕ ਵਿਧਾਇਕ ਇਕ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ ‘ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ ‘ਤੇ ਬਰਬਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ਵਿੱਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਬਰਾਬਰੀ ‘ਤੇ ਆਧਾਰਤ ਸਮਾਜ ਦੀ ਸਿਰਜਣਾ ਲਈ ਮਾਤ ਭੂਮੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਅਤੇ ਸੂਬੇ ਦੀ ‘ਰੰਗਲਾ ਪੰਜਾਬ’ ਵਜੋਂ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ, ਲੋਕਾਂ ਦੀ ਸੇਵਾ ਹੈ ਅਤੇ ਇਸ ਨੂੰ ਕਰਦੇ ਹੋਏ ਵਿਧਾਇਕਾਂ ਨੂੰ ਵੱਡੀਆਂ ਪੈਨਸ਼ਨਾਂ ਦੀ ਲੋੜ ਨਹੀਂ ਹੈ ਅਤੇ ਉਹ ਵੀ ਹਰੇਕ ਕਾਰਜਕਾਲ ਲਈ ਵੱਖਰੀ ਪੈਨਸ਼ਨ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕ ਆਪਣੀ ਇੱਛਾ ਅਨੁਸਾਰ ਹੀ ਰਾਜਨੀਤੀ ਵਿੱਚ ਆਏ ਹਨ ਅਤੇ ਲੋਕਾਂ ਦੀ ਇਸ ਸੇਵਾ ਦੇ ਬਦਲੇ ਇਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਉਨ੍ਹਾਂ ਦੀ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਬਣਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...