November 18, 2026, 2:35 am
----------- Advertisement -----------
HomeNewsBreaking NewsCM ਮਾਨ ਨੇ ਜੇਲ੍ਹ ਅਧਿਕਾਰੀਆਂ ਨੂੰ ਕੀਤਾ ਤਲਬ: ਚੰਡੀਗੜ੍ਹ 'ਚ ਹੋਵੇਗੀ ਸਮੀਖਿਆ...

CM ਮਾਨ ਨੇ ਜੇਲ੍ਹ ਅਧਿਕਾਰੀਆਂ ਨੂੰ ਕੀਤਾ ਤਲਬ: ਚੰਡੀਗੜ੍ਹ ‘ਚ ਹੋਵੇਗੀ ਸਮੀਖਿਆ ਮੀਟਿੰਗ

Published on

----------- Advertisement -----------

ਚੰਡੀਗੜ੍ਹ, 30 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਜੇਲ੍ਹ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਬੁੱਧਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਸਰਕਾਰ ਦਾ ਧਿਆਨ ਜੇਲ੍ਹਾਂ ਵਿੱਚੋਂ ਮੋਬਾਈਲ ਰਿਕਵਰੀ ਅਤੇ ਕੈਦੀਆਂ ਨੂੰ ਮਿਲਣ ਵਾਲਾ ਵੀਆਈਪੀ ਟਰੀਟਮੈਂਟ ਬੰਦ ਕਰਨ ਉੱਤੇ ਕੇਂਦਰਿਤ ਹੋਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਜੇਲ੍ਹਾਂ ਦੀ ਹਾਲਤ ਬਾਰੇ ਰਿਪੋਰਟ ਤਿਆਰ ਕੀਤੀ ਗਈ ਸੀ।

ਪੰਜਾਬ ਦੀਆਂ ਜੇਲ੍ਹਾਂ ‘ਤੇ ਹਮੇਸ਼ਾ ਸਵਾਲ ਉੱਠਦੇ ਰਹੇ ਹਨ। ਜੇਲ੍ਹ ਵਿੱਚ ਬੰਦ ਗੈਂਗਸਟਰ ਮੋਬਾਈਲ ਰਾਹੀਂ ਅੰਦਰੋਂ ਨੈੱਟਵਰਕ ਚਲਾ ਰਹੇ ਹਨ। ਜਿਸ ਵਿੱਚ ਗੈਂਗਵਾਰ ਤੋਂ ਲੈ ਕੇ ਨਸ਼ਾ ਤਸਕਰੀ ਤੱਕ ਸ਼ਾਮਲ ਹਨ। ਪੁਲਿਸ ਨੇ ਖੁਦ ਕਈ ਅਜਿਹੇ ਗੈਂਗਸਟਰ ਅਤੇ ਨਸ਼ਾ ਤਸਕਰਾਂ ਨੂੰ ਫੜਿਆ ਹੈ, ਜਿਨ੍ਹਾਂ ਦੇ ਆਕਾ ਜੇਲ੍ਹ ਵਿੱਚ ਬੈਠੇ ਹਨ। ਉਨ੍ਹਾਂ ਦੇ ਨੈੱਟਵਰਕ ਨੂੰ ਤੋੜਨਾ ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਟਿਆਲਾ ਕੇਂਦਰੀ ਜੇਲ੍ਹ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਇੱਥੇ ਤਾਇਨਾਤ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੂੰ ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਫੇਰੀ ਮਗਰੋਂ ਹਟਾ ਦਿੱਤਾ ਗਿਆ। ਉਸ ਸਮੇਂ ਚਰਚਾ ਸੀ ਕਿ ਇੱਥੇ ਨਸ਼ਿਆਂ ਦੇ ਕੇਸ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਬਾਅਦ ਵਿੱਚ ਸਰਕਾਰ ਨੇ ਸੁੱਚਾ ਸਿੰਘ ਨੂੰ ਇੱਥੇ ਜੇਲ੍ਹਰ ਬਣਾ ਦਿੱਤਾ। ਸੁੱਚਾ ਸਿੰਘ ਬਾਦਲ ਪਰਿਵਾਰ ਦੇ ਕਰੀਬੀ ਹਨ। ਅਜਿਹੇ ‘ਚ ਸਰਕਾਰ ਵਿਵਾਦਾਂ ‘ਚ ਘਿਰ ਗਈ ਹੈ। ਸਰਕਾਰ ਦਾ ਇਲਜ਼ਾਮ ਸੀ ਕਿ ਸੁੱਚਾ ਸਿੰਘ ਨੂੰ ਮਜੀਠੀਆ ਦੇ ਵੀ.ਆਈ.ਪੀ ਸਲੂਕ ਲਈ ਹੀ ਉੱਥੇ ਜੇਲ੍ਹ ਵਿੱਚ ਡੱਕਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...