June 1, 2026, 10:23 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਕਰਨਗੇ ‘ਮੁਹੱਲਾ ਕਲੀਨਿਕ’ ਪ੍ਰੋਗਰਾਮ ਦੀ...

ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਕਰਨਗੇ ‘ਮੁਹੱਲਾ ਕਲੀਨਿਕ’ ਪ੍ਰੋਗਰਾਮ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।


ਅਧਿਕਾਰਕ ਗ੍ਰਹਿ ਵਿਖੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ। ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਨੂੰ ਵੀ ਸਹਿਮਤੀ ਦਿੱਤੀ। ਇਸ ਲਈ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰ੍ਹਾਂ ਦੀ ਦਿੱਖ ਦਿੱਤੀ ਜਾਵੇ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਸੇਵਾ ਕੇਂਦਰਾਂ ਨੂੰ ਅੰਦਰੋਂ ਵਧੀਆ ਦਿੱਖ ਦੇਣ ਲਈ ਰੂਪ-ਰੇਖਾ ਉਲੀਕਣ ਦਾ ਆਦੇਸ਼ ਦਿੱਤਾ ਤਾਂ ਜੋ ਇਨ੍ਹਾਂ ਨੂੰ ਆਸਾਨੀ ਨਾਲ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ ਠੇਕੇ ਦੇ ਆਧਾਰ ‘ਤੇ ਉਨ੍ਹਾਂ ਡਾਕਟਰਾਂ/ਪੈਰਾਮੈਡੀਕਲ ਦੀਆਂ ਸੇਵਾਵਾਂ ਲੈਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰਨ ਲਈ ਆਖਿਆ, ਜੋ ਮੁਹੱਲਾ ਕਲੀਨਿਕਾਂ ਵਿੱਚ ਇਸ ਨੇਕ ਉਪਰਾਲੇ ਲਈ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ। ਭਗਵੰਤ ਮਾਨ ਨੇ ਸਿਹਤ ਸਕੱਤਰ ਨੂੰ ਕਲੀਨੀਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਬਾਰੇ ਸਕੱਤਰ ਸਿਹਤ ਨੇ ਦੱਸਿਆ ਕਿ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਲੀਨਿਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ।
ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਅਨੁਰਾਗ ਅਗਰਵਾਲ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੀਲਿਮਾ ਅਤੇ ਐਮ.ਡੀ. ਕੌਮੀ ਪੇਂਡੂ ਸਿਹਤ ਮਿਸ਼ਨ ਟੀ.ਪੀ.ਐਸ. ਫੂਲਕਾ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...