ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤਲਵੰਡੀ ਸਾਬੋ ਵਿਖੇ ਸਥਿਤ ਐਚਐਮਈਐਲ ਪਲਾਂਟ ਦਾ ਦੌਰਾ ਕੀਤਾ। ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਸ ਪਲਾਂਟ ਨਾਲ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਬਹੁਤ ਲਾਭ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ, ਜਿਸ ਨਾਲ ਬੇਰੁਜ਼ਗਾਰੀ ਖ਼ਤਮ ਹੋਵੇਗੀ। ਅਸੀਂ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਲਈ ਨਿਵੇਸ਼ ‘ਤੇ ਜ਼ੋਰ ਦੇ ਰਹੇ ਹਾਂ।













