April 20, 2026, 5:03 pm
----------- Advertisement -----------
HomeNewsBreaking Newsਸੀਐਮ ਮਾਨ ਅਤੇ ਸਪੀਕਰ ਸੰਧਵਾਂ ਨੇ ਦੇਖੀ ਕੈਰੀ ਆਨ ਜੱਟਾ-3; ਕਿਹਾ- "ਫਿਲਮ...

ਸੀਐਮ ਮਾਨ ਅਤੇ ਸਪੀਕਰ ਸੰਧਵਾਂ ਨੇ ਦੇਖੀ ਕੈਰੀ ਆਨ ਜੱਟਾ-3; ਕਿਹਾ- “ਫਿਲਮ ਦੇ ਅਗਲੇ ਸੰਸਕਰਣ ਲਈ ਲੰਡਨ-ਕੈਨੇਡਾ ਨਹੀਂ ਜਾਣਾ ਪਏਗਾ”

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਕੈਬਨਿਟ ਸਾਥੀਆਂ, ਵਿਧਾਇਕਾਂ ਨਾਲ ਨਵੀਂ ਰਿਲੀਜ਼ ਹੋਈ ਪੰਜਾਬੀ ਫਿਲਮ ਕੈਰੀ ਆਨ ਜੱਟਾ-3 ਦੇਖਣ ਲਈ ਪੀਵੀਆਰ ਸਿਨੇਮਾ ਪਹੁੰਚੇ। ਉੱਥੇ ਫਿਲਮ ਦੇ ਹੀਰੋ ਅਤੇ ਨਿਰਮਾਤਾ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਾਮੇਡੀਅਨ ਭੱਲਾ ਅਤੇ ਸਮੁੱਚੀ ਸਟਾਰ ਕਾਸਟ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਦੱਸ ਦਈਏ ਕਿ ਭਗਵੰਤ ਮਾਨ ਫਿਲਮ ਦੇਖਣ ਲਈ ਇਕੱਲੇ ਨਹੀਂ ਆਏ ਸਨ, ਸਗੋਂ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸੀ। ਫਿਲਮ ਦੇਖਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਕਲਾਕਾਰਾਂ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਵਿਦੇਸ਼ ਨਹੀਂ ਜਾਣਾ ਪਵੇਗਾ। ਉਨ੍ਹਾਂ ਕੈਰੀ ਆਨ ਜੱਟਾ-3 ਦੇ ਹੀਰੋ ਅਤੇ ਨਿਰਮਾਤਾ ਗਿੱਪੀ ਗਰੇਵਾਲ ਨੂੰ ਕਿਹਾ ਕਿ ਕੈਰੀ ਆਨ ਜੱਟਾ-3 ਤੋਂ ਬਾਅਦ ਉਨ੍ਹਾਂ ਨੂੰ ਫੋਰ, ਫਾਈਵ, ਸਿਕਸ, ਸੈਵਨ ਦੇ ਸਾਰੇ ਸੰਸਕਰਣਾਂ ਲਈ ਲੰਡਨ ਜਾਂ ਕੈਨੇਡਾ ਨਹੀਂ ਜਾਣਾ ਪਵੇਗਾ। ਸ਼ੂਟਿੰਗ ਲਈ ਸਾਰਾ ਬੁਨਿਆਦੀ ਢਾਂਚਾ ਪੰਜਾਬ ਵਿੱਚ ਹੀ ਮੁਹੱਈਆ ਕਰਵਾਇਆ ਜਾਵੇਗਾ। ਇੱਥੇ ਹੀ ਲੰਡਨ ਅਤੇ ਕੈਨੇਡਾ ਦਾ ਵੈਨਕੂਵਰ ਬਣਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...