ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅੱਜ ਹੁਸ਼ਿਆਰਪੁਰ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਘਰ ਪਹੁੰਚੀ। ਘਰ ਪਹੁੰਚਣ ‘ਤੇ ਡਿਪਟੀ ਸਪੀਕਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਡਾ: ਗੁਰਪ੍ਰੀਤ ਕੌਰ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ। ਲੋਕਾਂ ਦੀ ਮੰਗ ਅਨੁਸਾਰ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਜਿੰਨਾ ਰਿਕਾਰਡ ਕੰਮ ਲੋਕ ਹਿੱਤ ਵਿੱਚ ਕੀਤੇ ਹਨ ਸ਼ਾਇਦ ਹੀ ਕਿਸੇ ਹੋਰ ਸਰਕਾਰ ਨੇ ਕੀਤਾ ਹੋਵੇਗਾ। ਡਿਪਟੀ ਸਪੀਕਰ ਰੋੜੀ ਨੇ ਇਸ ਦੌਰਾਨ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਦੇ ਹਰ ਅਹਿਮ ਮੁੱਦੇ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
----------- Advertisement -----------
ਸੀ.ਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਪਹੁੰਚੀ ਹੁਸ਼ਿਆਰਪੁਰ, ਗੜ੍ਹਸ਼ੰਕਰ ‘ਚ ਹੋਏ ਵਿਕਾਸ ਕਾਰਜਾਂ ਸਬੰਧੀ ਕੀਤੀ ਚਰਚਾ
Published on
----------- Advertisement -----------
----------- Advertisement -----------












