ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਮੁੜ ਸਰਗਰਮ ਹੋ ਗਏ ਹਨ। ਭਲਕੇ ਯਾਨੀ ਕਿ ਵੀਰਵਾਰ ਨੂੰ ਉਹ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਇਸ ਸਬੰਧੀ ਸਮੁੱਚਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ 13 ਲੋਕ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।
CM ਮਾਨ ਪਹਿਲਾਂ ਗੁਰਦਾਸਪੁਰ ਜਾਣਗੇ ਜਿਥੇ ਕਿ ਕਰੀਬ 12:30 ਵਜੇ ਉਹ ਹਨੂੰਮਾਨ ਚੌਕ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਨੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਟਿਕਟ ਦਿੱਤੀ ਹੈ। ਜਦੋਂ ਕਿ ਸ਼ਾਮ ਨੂੰ ਉਹ ਹਾਲ ਗੇਟ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕਰਨਗੇ। ਉਹ ਇੱਥੇ ਕਰੀਬ 4.30 ਵਜੇ ਪਹੁੰਚ ਜਾਣਗੇ । ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੇ ਉਮੀਦਵਾਰ ਹਨ।
----------- Advertisement -----------
CM ਮਾਨ ਕੱਲ੍ਹ ਤੋਂ ਮੁੜ ਸੰਭਾਲਣਗੇ ਮੋਰਚਾ: ਗੁਰਦਾਸਪੁਰ ‘ਚ ਕਰਨਗੇ ਰੈਲੀ ਅਤੇ ਅੰਮ੍ਰਿਤਸਰ ‘ਚ ਰੋਡ ਸ਼ੋਅ
Published on
----------- Advertisement -----------
----------- Advertisement -----------












