September 14, 2026, 4:45 pm
----------- Advertisement -----------
HomeNewsLatest Newsਅੱਜ ਮੋਗਾ ਤੇ ਜਲੰਧਰ 'ਚ 'AAP' ਵਲੰਟੀਅਰਾਂ ਨੂੰ ਮਿਲਣਗੇ CM ਮਾਨ

ਅੱਜ ਮੋਗਾ ਤੇ ਜਲੰਧਰ ‘ਚ ‘AAP’ ਵਲੰਟੀਅਰਾਂ ਨੂੰ ਮਿਲਣਗੇ CM ਮਾਨ

Published on

----------- Advertisement -----------

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਵਲੰਟੀਅਰਾਂ ਵਿੱਚ ਪਹੁੰਚ ਰਹੇ ਹਨ। ਮੁੱਖ ਮੰਤਰੀ ਵੱਲੋਂ ਅੱਜ ਇੱਕੋ ਦਿਨ ਮੋਗਾ ਵਿੱਚ 12 ਵਜੇ ਅਤੇ ਜਲੰਧਰ ਵਿੱਚ 3 ਵਜੇ ਵਲੰਟੀਅਰ ਮੀਟਿੰਗਾਂ ਕੀਤੀਆਂ ਜਾਣਗੀਆਂ।
ਦੱਸ ਦਈਏ ਕਿ ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਸ ਮੌਕੇ ਪੰਜਾਬ ‘ਚ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਹੋਣਗੇ।
ਦਿੱਲੀ ਤੋਂ ਪਰਤਣ ਤੋਂ ਬਾਅਦ ਮੁੱਖ ਮੰਤਰੀ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਇਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦੇ ਰਹੇ ਹਨ। ਬੀਤੇ ਦਿਨੀਂ ਵੀ CM ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਹਲਕੇ ਵਿੱਚ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਬੈਠਕ ਕੀਤੀ। ਇਸ ਬੈਠਕ ’ਚ ਸਾਰੇ ਵਿਧਾਇਕਾਂ ਸਮੇਤ ਲੋਕ ਸਭਾ ਹਲਕੇ ਦੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਸ਼ਾਮਲ ਹੋਏ।ਬੈਠਕ ਦੌਰਾਨ CM ਮਾਨ ਨੇ ਹਲਕੇ ਦੀ ਜ਼ਮੀਨੀ ਹਕੀਕਤ ਬਾਰੇ ਜਾਇਜ਼ਾ ਲਿਆ ਤੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...