ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ ਹੀ ਉਨ੍ਹਾਂ ਨੂੰ ਸਮਾਂ ਮਿਲੇਗਾ, ਉਹ ਉਨ੍ਹਾਂ ਨੂੰ ਮਿਲਣ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵੇਂ ‘ਆਪ’ ਦੇ ਵੱਡੇ ਆਗੂ ਹਨ, ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਕਾਫੀ ਵਧੀਆ ਹਨ।
ਦੱਸ ਦਈਏ ਕਿ ਦਿੱਲੀ ਹਾਈਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ 4 ਅਪ੍ਰੈਲ ਨੂੰ ਆਪਣਾ ਫੈਸਲਾ ਸੁਣਾ ਸਕਦੀ ਹੈ।ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਬੀਤੇ ਕੱਲ੍ਹ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੁੱਧਵਾਰ ਨੂੰ ਹਾਈ ਕੋਰਟ ‘ਚ ਇਸ ‘ਤੇ ਲੰਬੀ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ‘ਚ ਕਾਫੀ ਬਹਿਸ ਹੋਈ। ਹਾਲਾਂਕਿ, ਈਡੀ ਅਤੇ ਅਰਵਿੰਦ ਕੇਜਰੀਵਾਲ ਦੋਵਾਂ ਦੇ ਵਕੀਲਾਂ ਦੀਆਂ ਦਲੀਲਾਂ ਪੂਰੀਆਂ ਹੋ ਗਈਆਂ ਹਨ ਅਤੇ ਅਦਾਲਤ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
----------- Advertisement -----------
CM ਕੇਜਰੀਵਾਲ ਨੂੰ ਮਿਲਣ ਜਾਣਗੇ ਮੁੱਖ ਮੰਤਰੀ ਮਾਨ! ਤਿਹਾੜ ਜੇਲ੍ਹ ਨੂੰ CMO ਨੇ ਲਿਖੀ ਚਿੱਠੀ
Published on
----------- Advertisement -----------
----------- Advertisement -----------












