ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਪੱਤਰ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਗਰਮੀ ਵਧਣ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਵਧੀ ਹੈ। ਮੁਖ ਮੰਤਰੀ ਵੱਲੋ ਚਿਠੀ ਲਿਖ ਕੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਗਈ ਹੈ।













