April 1, 2023, 12:43 am
HomeNewsBreaking Newsਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ...

ਪੰਜਾਬ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; CM ਮਾਨ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

Published on

  • ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ
  • ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ

ਅੰਮ੍ਰਿਤਸਰ, 18 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ।

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ ‘ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

ਸਬੰਧਿਤ ਹੋਰ ਖ਼ਬਰਾਂ

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ...

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ...

ਪੰਜਾਬ ਸਰਕਾਰ ਨੇ 76 ਤੋਂ 100 ਫੀਸਦੀ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ

ਚੰਡੀਗੜ : ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ...

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ...

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ ਮੁਹਿੰਮ’ ਦੀ ਕੀਤੀ ਸ਼ੁਰੂਆਤ

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਬਦਲਾਖੋਰੀ ਕਾਰਵਾਈਆਂ ਵਿਰੁੱਧ ਪੂਰੇ...

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

ਐਸ.ਏ.ਐਸ ਨਗਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ...

ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ ਨਿਰਭਰਾਂ ਨੂੰ 6,00,000 ਰੁਪਏ ਦਾ ਮੁਆਵਜ਼ਾ

ਐਸ.ਏ.ਐਸ ਨਗਰ : ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਪ੍ਰਧਾਨਗੀ ਅਧੀਨ...

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ...