October 17, 2026, 12:00 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਦਾ ਚੇਨਈ ਅਤੇ ਹੈਦਰਾਬਾਦ ਦੌਰਾ ਪੰਜਾਬ ਦੇ ਸਨਅਤੀ ਵਿਕਾਸ...

ਮੁੱਖ ਮੰਤਰੀ ਮਾਨ ਦਾ ਚੇਨਈ ਅਤੇ ਹੈਦਰਾਬਾਦ ਦੌਰਾ ਪੰਜਾਬ ਦੇ ਸਨਅਤੀ ਵਿਕਾਸ ਨੂੰ ਹੋਰ ਤੇਜ਼ ਕਰਨ ‘ਚ ਹੋਵੇਗਾ ਸਹਾਈ: ਜਿੰਪਾ

Published on

----------- Advertisement -----------

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਵਫਦ ਸਮੇਤ ਵੱਡੇ ਉਦਯੋਗਪਤੀਆਂ ਨਾਲ ਨਿੱਜੀ ਪੱਧਰ ‘ਤੇ ਕੀਤੀਆਂ ਮੀਟਿੰਗਾਂ ਨਾਲ ਪੰਜਾਬ ਨੂੰ ਭਵਿੱਖ ਵਿਚ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਬੂਤ ਅਤੇ ਈਮਾਨਦਾਰ ਸਰਕਾਰ ਹੋਣ ਕਰਕੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਅਤੇ ਸਭ ਤੋਂ ਵਧੀਆ ਪਸੰਦ ਵਜੋਂ ਉਭਰ ਕੇ ਸਾਹਮਣੇ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਪੰਜਾਬ ਵਿਚ ਵੱਡਾ ਨਿਵੇਸ਼ ਆਉਣ ਦੀਆਂ ਸੰਭਾਵਨਾਵਾਂ ਹਨ ਕਿਉਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਦਾ ਦ੍ਰਿੜ੍ਹ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ `ਤੇ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਜਿੱਥੇ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਦਾ ਭਰੋਸਾ ਦਿੱਤਾ ਹੈ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦਾ ਇਹ ਦੌਰਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...