November 25, 2026, 8:39 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ 'ਚ ਸ਼ਾਮਲ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ‘ਚ ਸ਼ਾਮਲ ਕਰਨ ਦੀ ਮੰਗ

Published on

----------- Advertisement -----------

ਨਵੀਂ ਦਿੱਲੀ, 15 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜ਼ੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਫੰਡਾਂ ਦੀ ਲੋੜ ਹੈ।

ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜ਼ੀ ਨਾਲ ਫੈਲ ਰਹੇ ਹਨ, ਇਸ ਲਈ ਇਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...