October 29, 2026, 9:34 am
----------- Advertisement -----------
HomeNewsBreaking NewsCM ਨੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਨਾਂ 'ਤੇ...

CM ਨੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਨਾਂ ‘ਤੇ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਮਰਨ ਵਾਲੇ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਉਹਨਾਂ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਕਾਂਸਟੇਬਲ ਦੇ ਪਿਤਾ,-ਮਾਤਾ ਅਤੇ ਪਤਨੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਸਰਕਾਰ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ। ਸੀਨੀਅਰ ਕਾਂਸਟੇਬਲ ਦਾ ਕਤਲ ਕਰਨ ਵਾਲੇ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਉਸ ਨੇ ਪਿਛਲੇ ਐਤਵਾਰ (17 ਮਾਰਚ) ਨੂੰ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਸੋਮਵਾਰ ਸਵੇਰੇ ਪੈਟਰੋਲ ਪੰਪ ‘ਤੇ ਮੋਟਰਸਾਈਕਲ ‘ਤੇ ਪੈਟਰੋਲ ਭਰਦੇ ਸਮੇਂ ਕੁਝ ਲੋਕਾਂ ਨੇ ਇਹ ਦੇਖਿਆ।

ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਹੁਸ਼ਿਆਰਪੁਰ ਦੇ ਭੰਗਾਲਾ ਵਿਖੇ ਇੱਕ ਸੁੰਨਸਾਨ ਜਗ੍ਹਾ ‘ਤੇ ਉਸਦਾ ਸਾਹਮਣਾ ਕੀਤਾ ਗਿਆ। ਜਿੱਥੇ ਅਜੇ ਵੀ ਪੁਲਿਸ ਫੋਰਸ ਤਾਇਨਾਤ ਹੈ। ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਸੋਮਵਾਰ ਨੂੰ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਹੁਸ਼ਿਆਰਪੁਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਸੀਨੀਅਰ ਕਾਂਸਟੇਬਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਵੇਗੀ। ਐਸਐਸਪੀ ਨੇ ਇਹ ਵੀ ਕਿਹਾ ਹੈ ਕਿ ਪੁਲਿਸ ਵਿਭਾਗ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਵੀ ਦੇਵੇਗਾ। ਉਨ੍ਹਾਂ ਕਿਹਾ ਕਿ ਸੀਨੀਅਰ ਕਾਂਸਟੇਬਲ ਦਾ ਚਲੇ ਜਾਣਾ ਵਿਭਾਗ ਲਈ ਵੱਡਾ ਘਾਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...