September 28, 2026, 9:55 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ...

ਮੁੱਖ ਮੰਤਰੀ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਨੂੰ ਦਿੱਤੇ ਨਿਰਦੇਸ਼

Published on

----------- Advertisement -----------

ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।

ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਵਡੇਰੇ ਲੋਕ ਹਿੱਤ ਖਾਸ ਕਰਕੇ ਸਾਡੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਣੀ ਦੀ ਲਾਪਰਵਾਹੀ ਨਾਲ ਕੀਤੀ ਜਾ ਰਹੀ ਬਰਬਾਦੀ ਤੋਂ ਬਚਣ ਲਈ ਸੁਚੇਤ ਕੀਤਾ। ਉਨ੍ਹਾਂ ਨੇ ਸੂਬੇ ਦੇ ਸਭ ਤੋਂ ਕੀਮਤੀ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੇ ਭਾਈਵਾਲਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।

ਇਸ ਦੌਰਾਨ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਦਿੱਤੀਆਂ ਹਨ ਕਿ ਹੋਰ ਵਰਗਾਂ ਦੇ ਖਪਤਕਾਰਾਂ ਖਾਸ ਕਰਕੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਨੂੰ ਗਰਮੀ ਦੇ ਪੀਕ ਸੀਜ਼ਨ ਦੌਰਾਨ ਨਿਯਮਤ ਬਿਜਲੀ ਸਪਲਾਈ ਮਿਲੇ।

ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਵੱਲੋਂ 15,000 ਮੈਗਾਵਾਟ ਦੀ ਸੰਭਾਵਿਤ ਕੁੱਲ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਵਿਸਥਾਰਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਝੋਨੇ ਲਈ ਖੇਤੀ ਸੈਕਟਰ ਦੀ ਲੋੜ ਵੀ ਸ਼ਾਮਲ ਹੈ ਅਤੇ ਇਸ ਮੰਗ ਨੂੰ ਪੂਰਾ ਕਰਨ ਲਈ ਬਾਹਰੀ ਸੂਬੇ ਤੋਂ ਬਿਜਲੀ ਲੈਣ ਵਾਸਤੇ ਟਰਾਂਸਮਿਸ਼ਨ ਸਮਰੱਥਾ ਨੂੰ ਪਿਛਲੇ ਸੀਜ਼ਨ ਦੇ 7100 ਦੇ ਮੁਕਾਬਲੇ 8500 ਮੈਗਾਵਾਟ ਤੱਕ ਵਧਾ ਦਿੱਤਾ ਗਿਆ ਹੈ ਅਤੇ 6500 ਮੈਗਾਵਾਟ ਬਾਕੀ ਬਿਜਲੀ ਦਾ ਪ੍ਰਬੰਧ ਸੂਬੇ ਅੰਦਰਲੇ ਆਪਣੇ ਸਰੋਤਾਂ ਤੋਂ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...