April 29, 2026, 6:24 pm
----------- Advertisement -----------
HomeNewsPunjabਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ ਪੰਜਾਬ-ਮੁੱਖ ਮੰਤਰੀ

ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ ਪੰਜਾਬ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 13 ਅਗਸਤ- ਮੁੱਖ ਮੰਤਰੀ ਨੇ ਸੰਗਰੂਰ, ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਯੋਗ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਦੇ ਚਾਹਵਾਨ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਉਚ ਦਰਜੇ ਦੇ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਮੁਲਕ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ। ਉਸ ਨੇ ਕਿਹਾ ਕਿ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਇਕ ਹੋਰ ਏਜੰਡੇ ‘ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ, ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਐਸ.ਏ.ਐਸ.ਨਗਰ, ਮੋਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ ‘ਤੇ ਉਸਾਰੀ ਨੂੰ ਸਮਾਂ-ਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...