September 7, 2026, 12:10 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਬਕਾਇਆ RC ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ...

ਮੁੱਖ ਮੰਤਰੀ ਨੇ ਬਕਾਇਆ RC ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ‘ ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...