September 22, 2026, 2:06 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ...

ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ

Published on

----------- Advertisement -----------

ਚੰਡੀਗੜ੍ਹ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...