August 26, 2026, 10:08 am
----------- Advertisement -----------
HomeNewsBreaking Newsਮੁੱਖ ਮੰਤਰੀ ਭਲਕੇ ਸੰਗਰੂਰ ਵਾਸੀਆਂ ਨੂੰ ਦੇਣਗੇ ਵਿਕਾਸ ਪ੍ਰਾਜੈਕਟਾਂ ਦਾ ਵੱਡਾ ਤੋਹਫਾ

ਮੁੱਖ ਮੰਤਰੀ ਭਲਕੇ ਸੰਗਰੂਰ ਵਾਸੀਆਂ ਨੂੰ ਦੇਣਗੇ ਵਿਕਾਸ ਪ੍ਰਾਜੈਕਟਾਂ ਦਾ ਵੱਡਾ ਤੋਹਫਾ

Published on

----------- Advertisement -----------

ਚੰਡੀਗੜ੍ਹ/ਸੰਗਰੂਰ, 8 ਮਾਰਚ (ਬਲਜੀਤ ਮਰਵਾਹਾ) ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਮਾਰਚ ਨੂੰ ਸੰਗਰੂਰ ਜ਼ਿਲ੍ਹੇ ਵਿੱਚ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਜੋ ਸੰਗਰੂਰ ਜ਼ਿਲ੍ਹੇ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਕਰਨਗੇ, ਲੋਕਾਂ ਦੀ ਸਹੂਲਤ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ/ਉਦਘਾਟਨ ਕਰਨਗੇ। ਉਹ ਜ਼ਿਲ੍ਹੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਨਿੱਚਰਵਾਰ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ/ਲੋਕ ਅਰਪਣ ਕਰਨਗੇ। ਭਗਵੰਤ ਸਿੰਘ ਮਾਨ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ, ਜਿਸ ਨਾਲ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਪਿੰਡ ਚੀਮਾ ਵਿਖੇ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰਾਜੈਕਟਾਂ ਵਿੱਚ ਧੂਰੀ ਵਿਖੇ 80 ਬੈੱਡਾਂ ਵਾਲਾ ਜੱਚਾ- ਬੱਚਾ ਹਸਪਤਾਲ, ਕੌਹਰੀਆਂ ਵਿਖੇ 30 ਬੈੱਡਾਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬੈੱਡਾਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹਨ। ਇਹ ਪ੍ਰਾਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਇੱਕ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦਾ ਸੂਰਜ ਚੜ੍ਹਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...