September 10, 2026, 4:26 pm
----------- Advertisement -----------
HomeNewsLatest Newsਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ...

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ CM ਵਿੰਡੋ

Published on

----------- Advertisement -----------

ਗੁਰਦਾਸਪੁਰ, 5 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐੱਮ. ਵਿੰਡੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਦਾ ਇੰਚਾਰਜ ਸੀ.ਐੱਮ. ਫੀਲਡ ਅਫ਼ਸਰ ਨੂੰ ਲਗਾਇਆ ਗਿਆ ਅਤੇ ਨਾਲ ਹੀ ਹੋਰ ਦਫ਼ਤਰੀ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਵਿੱਚ ਪਬਲਿਕ ਦੇ ਬੈਠਣ ਦਾ, ਪੀਣ ਲਈ ਪਾਣੀ ਆਦਿ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਆਪਣੀ ਸ਼ਿਕਾਇਤ/ਦਰਖ਼ਾਸਤ ਲੈ ਕੇ ਆਵੇਗਾ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਮਸਲਿਆਂ ਦਾ ਨਿਪਟਾਰਾ ਰਾਜ ਪੱਧਰ ’ਤੇ ਹੋਣਾ ਹੈ ਉਨ੍ਹਾਂ ਬਾਰੇ ਸਿਕਾਇਤ ਦੀ ਕਾਪੀ ਅਤੇ ਡਿਪਟੀ ਕਮਿਸ਼ਨਰ ਦੀ ਤਜਵੀਜ਼ ਤਿੰਨ ਦਿਨਾਂ ਦੇ ਅੰਦਰ-ਅੰਦਰ ਮੁੱਖ ਮੰਤਰੀ ਦਫ਼ਤਰ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਗੇ ਦੱਸਿਆ ਕਿ ਸ਼ਿਕਾਇਤ/ਦਰਖ਼ਾਸਤ ਦੇਣ ਵਾਲੇ ਵਿਅਕਤੀ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਫੋਨ ਕਰਕੇ ਉਸਦੀ ਅਰਜ਼ੀ ਉਪਰ ਹੋ ਰਹੀ ਕਾਰਵਾਈ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਫੋਲੋ-ਅਪ ਲਈ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਇੱਕ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵੱਲੋਂ ਸਾਰੀਆਂ ਸ਼ਿਕਾਇਤਾਂ ਇਸ ਸਾਫ਼ਟਵੇਅਰ ਵਿੱਚ ਦਰਜ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਹਰ ਹਫ਼ਤੇ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਥਿਤੀ ਦਾ ਰੀਵਿਊ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸੀ.ਐੱਮ. ਡੈਸ਼ਬੋਰਡ ’ਤੇ ਵੀ ਉਪਲੱਬਧ ਹੋਵੇਗੀ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਸਲੇ/ਦਰਖ਼ਾਸਤ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਹਨ ਤਾਂ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਹੈ, ਉਹ ਆਪਣੀ ਦਰਖ਼ਾਸਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੇ ਗਈ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਦੇ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...