October 28, 2026, 3:34 pm
----------- Advertisement -----------
HomeNewsLatest Newsਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ‘ਚ CM ਵਿੰਡੋ ਸ਼ੁਰੂ, ਲੋਕ ਮਸਲੇ ਅਤੇ ਸ਼ਿਕਾਇਤਾਂ...

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ‘ਚ CM ਵਿੰਡੋ ਸ਼ੁਰੂ, ਲੋਕ ਮਸਲੇ ਅਤੇ ਸ਼ਿਕਾਇਤਾਂ ਹੋਣਗੀਆਂ ਦਰਜ

Published on

----------- Advertisement -----------

ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਸ਼ਿਕਾਇਤਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਪ੍ਰਾਪਤ ਅਤੇ ਮਸਲਿਆਂ ਦਾ ਢੁੱਕਵੇਂ ਨਿਪਟਾਰੇ ਲਈ ਸੀ.ਐਮ. ਵਿੰਡੋ ਦੀ ਸ਼ੁਰੂਆਤ ਕੀਤੀ।
ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫਤਰ ਦੀ ਮੁੱਖ ਐਂਟਰੀ ‘ਤੇ ਪ੍ਰਸ਼ਾਸਨ ਵਲੋੰ ਸਵਾਗਤ ਅਤੇ ਸਹਾਇਤਾ ਡੈਸਕ ਵੀ ਸਥਾਪਤ ਕੀਤਾ ਗਿਆ ਜਿੱਥੋਂ ਵੱਖ-ਵੱਖ ਦਫ਼ਤਰਾਂ ਨਾਲ ਸਬੰਧਤ ਕੰਮਾਂ ਲਈ ਲੋੜੀਂਦੀ ਜਾਣਕਾਰੀ ਹਾਸਲ ਕਰਨ ਦੇ ਨਾਲ਼-ਨਾਲ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐਮ. ਵਿੰਡੋ ‘ਤੇ ਲੋਕਾਂ ਵਲੋੰ ਆਪਣੇ ਮਸਲਿਆਂ ਨਾਲ ਸੰਬੰਧਤ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ ਜਿਹੜੀਆਂ ਕਿ ਤਾਇਨਾਤ ਅਧਿਕਾਰੀ ਅੱਗੋਂ ਸੰਬੰਧਤ ਦਫਤਰ ਨੂੰ ਭੇਜਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ/ਮਸਲਿਆਂ ਦਾ ਸਮਾਂਬੱਧ ਅਤੇ ਢੁੱਕਵਾਂ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸੀ. ਐਮ. ਵਿੰਡੋ ਅਤੇ ਰਿਸੈਪਸ਼ਨ ‘ਤੇ ਪ੍ਰਾਪਤ ਹੋਣ ਵਾਲੀ ਹਰੇਕ ਅਰਜ਼ੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨਾਗਰਿਕ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਮੁੱਖ ਮੰਤਰੀ ਵਿੰਡੋ ਅਤੇ ਰਿਸੈਪਸ਼ਨ ਜਾਂ ਹੈਲਪ ਡੈਸਕ ਰਾਹੀਂ ਸ਼ਿਕਾਇਤ ਦੀ ਮੌਜੂਦਾ ਸਥਿਤੀ ਤੋਂ ਵੀ ਜਾਣੂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ‘ਤੇ ਲੋਕ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੀ.ਐਮ. ਵਿੰਡੋ ਅਤੇ ਹੈਲਪ ਡੈਸਕ ਦਾ ਉਦੇਸ਼ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਉਹਨਾਂ ਦੇ ਮੁੱਦੇ ਜਮ੍ਹਾ ਕਰਵਾਉਣ ਤੋਂ ਬਾਅਦ ਉਸਦੇ ਦਿੱਤੇ ਗਏ ਮੋਬਾਈਲ ਨੰਬਰ ‘ਤੇ ਇੱਕ ਸੁਨੇਹਾ ਮਿਲੇਗਾ ਅਤੇ ਉਹ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ ਕਿਉਂਕਿ ਇਸ ਨੂੰ ਜਲਦੀ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ। ਪੰਚਾਲ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਵਿੰਡੋ ਅਤੇ ਹੈਲਪ ਡੈਸਕ ਦੇ ਕੰਮਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...