ਪੰਜਾਬ ਦੇ ਬਠਿੰਡਾ ‘ਚ ਮੁਲਤਾਨੀਆ ਰੋਡ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਜ਼ਮੀਨ ਤੇ ਵਿਛਾਈ ਗਈ ਸੀਐਨਜੀ ਗੈਸ ਪਾਈਪ ਲਾਈਨ ਫਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਜਰਾਤ ਗੈਸ ਕੰਪਨੀ ਦੇ ਅਧਿਕਾਰੀ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਲੀਕ ਹੋ ਰਹੀ ਗੈਸ ‘ਤੇ ਕਾਬੂ ਪਾਇਆ। ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਜਾਣਕਾਰੀ ਅਨੁਸਾਰ ਗੁਜਰਾਤ ਗੈਸ ਕੰਪਨੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਗੈਸ ਪਾਈਪ ਲਾਈਨ ਵਿਛਾਈ ਜਾ ਰਹੀ ਸੀ। ਜਿਸ ਤਹਿਤ ਬਠਿੰਡਾ ਦੀ ਮੁਲਤਾਨੀਆ ਰੋਡ ‘ਤੇ ਵੀ ਪਾਈਪ ਲਾਈਨ ਵਿਛਾਈ ਗਈ ਸੀ ਪਰ ਸ਼ਨੀਵਾਰ ਨੂੰ ਸੜਕ ‘ਤੇ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਸੀ। ਜਿਵੇਂ ਹੀ ਜੇ.ਸੀ.ਬੀ ਮਸ਼ੀਨ ਵੱਲੋਂ ਸੜਕ ਦੀ ਖੁਦਾਈ ਸ਼ੁਰੂ ਕੀਤੀ ਗਈ ਤਾਂ ਜੇ.ਸੀ.ਬੀ ਮਸ਼ੀਨ ਦਾ ਪੰਜਾ ਗੈਸ ਪਾਈਪ ਨਾਲ ਟਕਰਾ ਗਿਆ, ਜਿਸ ਕਾਰਨ ਗੈਸ ਪਾਈਪ ਫਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਜਰਾਤ ਗੈਸ ਕੰਪਨੀ ਦੇ ਸੇਫਟੀ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਇੰਚਾਰਜ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
----------- Advertisement -----------
ਬਠਿੰਡਾ ‘ਚ ਸੀਐਨਜੀ ਗੈਸ ਲੀਕ: ਜੇਸੀਬੀ ਦਾ ਪੰਜਾ ਟਕਰਾਉਣ ਤੋਂ ਬਾਅਦ ਪਾਈਪ ਫਟੀ
Published on
----------- Advertisement -----------
----------- Advertisement -----------












