September 21, 2026, 1:15 am
----------- Advertisement -----------
HomeNewsLatest Newsਪੀ.ਆਈ.ਐਸ ਵਿਖੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟਾ ਅਨਾਜ ਸ਼ਾਮਲ

ਪੀ.ਆਈ.ਐਸ ਵਿਖੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟਾ ਅਨਾਜ ਸ਼ਾਮਲ

Published on

----------- Advertisement -----------

ਚੰਡੀਗੜ੍ਹ, 5 ਅਪਰੈਲ: ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ ‘ਤੇ ਵੀ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਮੋਟੇ ਅਨਾਜ ਨੂੰ ਹਫ਼ਤੇ ਵਿੱਚ ਤਿੰਨ ਵਾਰ ਰਾਗੀ ਦਲੀਆ, ਬਾਜਰੇ ਦੀਆਂ ਰੋਟੀਆਂ ਅਤੇ ਬਾਜਰਾ-ਦਾਲ ਖਿਚੜੀ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਰਾਹੀਂ ਮੋਟੇ ਅਨਾਜ ਦੇ ਸੇਵਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਮੰਤਵ ਨੂੰ ਪੂਰਾ ਕਰੇਗੀ।

ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਗਏ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ-2023 (ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023)’ ਦੀ ਤਰਜ਼ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਇਸ ਨਵੇਂ ਉਦਮ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਫਲਾਈਨ ਅਤੇ ਆਨਲਾਈਨ ਕਲਾਸਾਂ ਰਾਹੀਂ ਅੰਤਰਰਾਸ਼ਟਰੀ ਸਾਲ-2023 ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...