October 15, 2026, 1:57 pm
----------- Advertisement -----------
HomeNewsBreaking Newsਸੂਬੇ ਵਿਚ 'AAP' ਦੇ ਸੱਤਾ 'ਚ ਆਉਣ ਤੋਂ ਤੁਰੰਤ ਬਾਅਦ ਅਮਨ ਕਾਨੂੰਨ...

ਸੂਬੇ ਵਿਚ ‘AAP’ ਦੇ ਸੱਤਾ ‘ਚ ਆਉਣ ਤੋਂ ਤੁਰੰਤ ਬਾਅਦ ਅਮਨ ਕਾਨੂੰਨ ਵਿਵਸਥਾ ਦਾ ਹੋਇਆ ਬੁਰਾ ਹਾਲ – ਅਕਾਲੀ ਦਲ

Published on

----------- Advertisement -----------
  • ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ
  • ਮੁੱਖ ਮੰਤਰੀ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ : ਡਾ. ਚੀਮਾ

ਚੰਡੀਗੜ੍ਹ, 7 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨਾਂ ਵਿਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੁੰ ਬੇਨਤੀ ਕੀਤੀ ਕਿ ਉਹ ਪ੍ਰਾਪੇਗੰਡਾ ਵਾਲੇ ਕੰਮਾਂ ਵਿਚ ਰੁੱਝੇ ਰਹਿਣ ਨਾਲੋਂ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ ਅਮਨ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਤੇ ਹੁਣ ਇਹ ਖਤਰਨਾਕ ਹੋ ਗਈ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਸਿਰਫ ਕਬੱਡੀ ਖਿਡਾਰੀਆਂ ਦੇ ਕਤਲ ਨਹੀਂ ਹੋਏ ਬਲਕਿ ਗੈਂਗਸਟਰਾਂ ਦੀ ਆਪਸੀ ਗੋਲੀਬਾਰੀ ਹੋਈ ਤੇ ਜੈਤੋਂ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਲਈ ਵੀ ਖੂਨੀ ਟਕਰਾਅ ਹੋਏ ਤੇ ਫਿਰਕੂ ਝੜਪਾਂ ਵੀ ਹੋਈਆਂ ਹਨ।

ਡਾ. ਚੀਮਾ ਨੇ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਨੇ ਪੁਲਿਸ ਫੋਰਸ ਨੁੰ ਇਸ਼ਾਰਾ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੁੰ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਇਸੇ ਲਈ ਅਸੀਂ ਵੇਖਿਆ ਕਿ ਜੈਤੋਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਨੁੰਨ ਆਪਣੇ ਹੱਥਾਂ ਵਿਚ ਲੈ ਲਿਆ। ਉਹਨਾਂ ਕਿਹਾ ਕਿ ਪੁਲਿਸ ਮੂਕ ਦਰਸ਼ਕ ਬਣ ਗਈ ਹੈ। ਉਹਨਾ ਕਿਹਾ ਕਿ ਹਾਲਾਤ ਇੰਨੇ ਵਿਗੜ ਗਏ ਹਨ ਕਿ ਰਾਮਪੁਰਾ ਫੂਲ ਦੇ ਸਾਬਕਾ ਐਮ ਸੀ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਫੂਲ ਨੇ ਰਾਮਪੁਰਾ ਪੁਲਿਸ ਥਾਣੇ ਵਿਚ ਐਸ ਐਚ ਓ ਦੀ ਵਰਤੀ ਹੀ ਪਾੜ ਦਿੱਤੀ ਤੇ ਅਫਸਰ ਦੇ ਮੂੰਹ ’ਤੇ ਮੁੱਕੇ ਮਾਰੇ।

ਇਸ ਵਰਤਾਰੇ ਨੁੰ ਸਭਿਅਕ ਸਮਾਜ ਲਈ ਖ਼ਤਰਨਾਕ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੁਲਿਸ ਫੋਰਸ ਨਾਲ ਸਮੀਖਿਆ ਮੀਟਿੰਗਾਂ ਵਾਸਤੇ ਲੋੜੀਂਦਾ ਸਮਾਂ ਕੱਢਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਿਸ ਨੁੰ ਇਹ ਹਦਾਇਤਾਂ ਹੋਣੀਆਂ ਚਾਹੀਦੀਆਂ ਹਨ ਕਿ ਅਮਨ ਕਾਨੂੰਨ ਵਿਵਸਥਾ ਬਣੀ ਰਹੀ ਰਹੇ ਤੇ ਉਹ ਆਮ ਆਦਮੀ ਪਾਰਟੀ ਦੀਆਂ ਧਮਕੀਆਂ ਤੋਂ ਨਾ ਡਰੇ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਅਜਿਹਾ ਹੋਣ ਦੀ ਥਾਂ ਗੈਂਗਸਟਰ ਵਿਰੋਧੀ ਟਾਸ ਫੋਰਸ ਬਣਾਉਣ ਵਰਗੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਦੋਂ ਸਮੇੀ ਦੀ ਜ਼ਰੂਰਤ ਹੈ ਕਿ ਸਾਰੇ ਪੁਲਿਸ ਥਾਣਿਆਂ ਨੁੰ ਹਦਾਇਤਾਂ ਹੋਣ ਕਿ ਉਹ ਪੂਰ ਪ੍ਰੋਫੈਸ਼ਨਲ ਢੰਗ ਨਾਲ ਅਮਨ ਕਾਨੂੰਨ ਵਿਵਸਥਾ ਦੀ ਡਿਊਟੀ ਕਰਨ।

ਡਾ. ਚੀਮਾ ਨੇ ਕਿਹਾ ਕਿ ਅਮਨ ਕਾਨੁੰਨ ਵਿਵਸਥਾ ਲਾਗੂ ਕਰਨ ਵਿਚ ਢਿੱਲ ਦਾ ਲਾਭ ਅਪਰਾਧੀ ਲੈ ਰਹੇ ਹਨ ਜਿਸ ਕਾਰਨ ਅਪਰਾਧ ਵੱਧ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਲੁੱਟ ਖੋਸ ਤੇ ਡਾਕੇ ਤੇ ਏ ਟੀ ਐਮ ਮਸ਼ੀਨਾਂ ਲੁੱਟਣ ਵਰਗੀਆਂ ਘਟਨਾਵਾਂ ਵੱਧ ਗਈਆਂ ਹਨ।ਉਹਨਾਂ ਕਿਹਾ ਕਿ ਠੋਸ ਕਦਮ ਚੁੱਕ ਕੇ ਗਸ਼ਤ ਵਧਾਈ ਜਾਣੀ ਚਾਹੀਦੀ ਹੈ, ਰਾਤ ਨੁੰ ਗਸ਼ਤ ਹੋਣੀ ਚਾਹੀਦੀ ਹੈ ਤੇ ਅਪਰਾਧ ਦੇ ਖਿਲਾਫ ਸਿਰਫ ਬਰਦਾਸ਼ਤ ਦੀ ਨੀਤੀ ਤੁਰੰਤ ਅਪਣਾਈ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...