November 16, 2026, 12:40 pm
----------- Advertisement -----------
HomeNewsBreaking Newsਸ਼ਾਹਕੋਟ 'ਚ ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ 'ਚ ਔਰਤ ਸਮੇਤ 2...

ਸ਼ਾਹਕੋਟ ‘ਚ ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ ‘ਚ ਔਰਤ ਸਮੇਤ 2 ਦੀ ਮੌਤ, 7 ਸਵਾਰੀਆਂ ਜ਼ਖਮੀ

Published on

----------- Advertisement -----------

ਜਲੰਧਰ, 23 ਮਈ 2024 – ਜਲੰਧਰ ਕਸਬੇ ਸ਼ਾਹਕੋਟ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ‘ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਔਰਤ ਸਮੇਤ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ‘ਚ ਕਰੀਬ 7 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰਿਆ ਟੈਂਪੂ ਪਿੰਡ ਪਰਜੀਆਂ ਕਲਾਂ ਤੋਂ ਸ਼ਾਹਕੋਟ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਟੈਂਪੂ ਅਤੇ ਬੱਸ ਪਰਜੀਆਂ ਕਲਾਂ ਮੋੜ ਨੇੜੇ ਸਥਿਤ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਰਵਿਸ ਲੇਨ ‘ਤੇ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। ਘਟਨਾ ਦੇ ਸਮੇਂ ਟੈਂਪੂ ਚੇਤ ਰਾਮ (60) ਵਾਸੀ ਪਿੰਡ ਨਰੰਗਪੁਰ, ਹਾਂਸੀ ਚਲਾ ਰਿਹਾ ਸੀ। ਘਟਨਾ ਵੇਲੇ ਕ੍ਰਿਸ਼ਨਾ ਦੇਵੀ (34), ਲੜਕੀ ਅਮਨ (11), ਬਾਨੋ (65), ਕਸ਼ਮੀਰ ਸਿੰਘ (75), ਹਰਦੀਸ਼ ਕੌਰ (65), ਲਖਵਿੰਦਰ ਕੌਰ (55), ਅਮਰਜੀਤ ਕੌਰ (65) ਅਤੇ ਕਮਲਜੀਤ ਕੌਰ (53) ਵਾਸੀ ਪਿੰਡ ਪਰਜੀਆਂ ਕਲਾਂ ਸਵਾਰ ਸੀ।

ਟੈਂਪੂ ਚਾਲਕ ਚੇਤ ਰਾਮ ਅਤੇ ਔਰਤ ਕਮਲਜੀਤ ਕੌਰ ਨੂੰ ਨਿੱਜੀ ਵਾਹਨਾਂ ਵਿੱਚ ਸਰਕਾਰੀ ਹਸਪਤਾਲ ਨਕੋਦਰ ਲਿਜਾਇਆ ਗਿਆ, ਜਿੱਥੇ ਬੀਤੀ ਦੇਰ ਸ਼ਾਮ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜਦੋਂ ਬਾਕੀਆਂ ਨੂੰ ਇਲਾਜ ਲਈ ਸ਼ਾਹਕੋਟ ਲਿਜਾਇਆ ਗਿਆ ਤਾਂ ਸਾਰਿਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਕਾਰਵਾਈ ਏਐਸਆਈ ਸਰਵਣ ਸਿੰਘ ਕਰ ਰਹੇ ਹਨ। ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...