ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਕਾਰ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਤੀਜੇ ਸਾਥੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਸ਼ਿਵਮ ਸੈਣੀ ਪੁੱਤਰ ਕੁਲਦੀਪ ਚੰਦ ਵਾਸੀ ਘਈਆ ਮੁਹੱਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਭਿੰਦਾ ਵਾਸੀ ਤੇ ਜ਼ਖਮੀ ਦੀ ਪਛਾਣ ਪ੍ਰਿੰਸ ਪੁੱਤਰ ਗਿਰਧਾਰੀ ਲਾਲ ਨਵੀਂ ਅਬਾਦੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਤਿੰਨੋਂ ਆਪਸ ਵਿੱਚ ਚੰਗੇ ਦੋਸਤ ਸਨ।
ਜਾਣਕਾਰੀ ਦਿੰਦਿਆਂ ਮੇਹਟਿਆਣਾ ਥਾਣੇ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ । ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮਾਮਲੇ ਦੀ ਜਾਂਚ ਕਰਦਿਆਂ ਕਿਹਾ ਕਿ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਪਹੁੰਚੇ ਵਾਰਡ ਨੰਬਰ 37 ਦੇ ਸਾਬਕਾ ਕੌਂਸਲਰ ਸੁਦਰਸ਼ਨ ਧੀਰ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਤਿੰਨੋਂ ਪਰਿਵਾਰਾਂ ਦੀ ਬਣਦੀ ਮਦਦ ਕੀਤੀ ਜਾਵੇਗੀ।









