July 23, 2026, 6:29 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਕੰਟੇਨਰ ਤੇ ਬਾਈਕ ਵਿਚਾਲੇ ਟੱਕਰ, ਨੌਜਵਾਨ ਦੀ ਹੋਈ ਮੌਤ

ਹੁਸ਼ਿਆਰਪੁਰ ‘ਚ ਕੰਟੇਨਰ ਤੇ ਬਾਈਕ ਵਿਚਾਲੇ ਟੱਕਰ, ਨੌਜਵਾਨ ਦੀ ਹੋਈ ਮੌਤ

Published on

----------- Advertisement -----------

ਹੁਸ਼ਿਆਰਪੁਰ ਜ਼ਿਲੇ ਦੇ ਹਲਕਾ ਦਸੂਹਾ ‘ਚੋਂ ਲੰਘਦੇ ਜਲੰਧਰ-ਪਠਾਨਕੋਟ ਹਾਈਵੇ ‘ਤੇ ਕੰਟੇਨਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਅੱਡਾ ਖੁੱਡਾ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਾਪਾਨੀ ਕਲੋਨੀ ਕਹਾਰਵਾਲੀ ਦਸੂਹਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਸੰਦੀਪ ਸਿੰਘ ਨੂੰ ਦਸੂਹਾ ਵੱਲ ਜਾਂਦੇ ਸਮੇਂ ਕੰਟੇਨਰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪਹੁੰਚੇ ਰੋਡ ਸੇਫਟੀ ਫੋਰਸ ਦੇ ਏਐਸਆਈ ਬਲਜੀਤ ਸਿੰਘ, ਕਾਂਸਟੇਬਲ ਯੋਗੇਸ਼ ਰਾਘਵ ਅਤੇ ਰੁਚਿਕਾ ਡਡਵਾਲ ਨੇ ਗੰਭੀਰ ਜ਼ਖ਼ਮੀ ਸੰਦੀਪ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਵਿਕਰਮਜੀਤ ਸਿੰਘ ਨੇ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਟਾਂਡਾ ਪੁਲੀਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...