September 5, 2026, 4:17 pm
----------- Advertisement -----------
HomeNewsBreaking Newsਬਠਿੰਡਾ 'ਚ ਸਰਕਾਰੀ ਬੱਸ ਤੇ ਟਰੱਕ ਦੀ ਟੱਕਰ, ਬੱਸ ਚਾਲਕ ਖਿਲਾਫ ਮਾਮਲਾ...

ਬਠਿੰਡਾ ‘ਚ ਸਰਕਾਰੀ ਬੱਸ ਤੇ ਟਰੱਕ ਦੀ ਟੱਕਰ, ਬੱਸ ਚਾਲਕ ਖਿਲਾਫ ਮਾਮਲਾ ਦਰਜ

Published on

----------- Advertisement -----------

 ਬਠਿੰਡਾ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਦੀ ਸ਼ਿਕਾਇਤ ’ਤੇ ਪੀਆਰਟੀਸੀ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਬਠਿੰਡਾ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਪਰਮਜੀਤ ਕੌਰ ਵਾਸੀ ਪਿੰਡ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਬੀਤੀ 9 ਮਾਰਚ ਨੂੰ ਉਹ ਅਤੇ ਉਸ ਦਾ ਪਤੀ ਗੁਰਚਰਨ ਸਿੰਘ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕਰ ਰਹੇ ਸਨ। ਬੱਸ ਨੂੰ ਡਰਾਈਵਰ ਜਸਵੀਰ ਸਿੰਘ ਚਲਾ ਰਿਹਾ ਸੀ।

ਪੀੜਤ ਨੇ ਦੱਸਿਆ ਕਿ ਉਕਤ ਡਰਾਈਵਰ ਦੀ ਅਣਗਹਿਲੀ ਕਾਰਨ ਬੱਸ ਟਰੱਕ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਈ। ਜਿਸ ਕਾਰਨ ਉਸ ਦੇ ਪਤੀ ਸਮੇਤ ਕਈ ਸਵਾਰੀਆਂ ਜ਼ਖਮੀ ਹੋ ਗਈਆਂ। ਪੀੜਤ ਔਰਤ ਦਾ ਕਹਿਣਾ ਹੈ ਕਿ ਉਸ ਦੇ ਪਤੀ ਗੁਰਚਰਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਮੌਤ ਹੋ ਗਈ। ਇਸ ਸਬੰਧੀ ਸਹਾਇਕ ਐਸਐਚਓ ਜਸਵੀਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਦੀ ਸ਼ਿਕਾਇਤ ’ਤੇ ਬੱਸ ਚਾਲਕ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...