ਬਟਾਲਾ ਨੇੜਲੇ ਕਸਬਾ ਨੌਸ਼ਹਿਰਾ ਮੱਝਾ ਸਿੰਘ ‘ਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਦੇ ਸਮੇਂ ਕਾਰ ‘ਚ 4 ਲੋਕ ਸਵਾਰ ਸਨ। ਇੱਕ ਗੰਭੀਰ ਜ਼ਖ਼ਮੀ ਤੇ 3 ਦੀ ਮੌਤ ਹੋ ਗਈ ਹੈ।
ਹਾਦਸੇ ਦਾ ਸ਼ਿਕਾਰ ਹੋਈ ਗੱਡੀ ਜਲੰਧਰ ਦੀ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਿਰਫ ਇੰਨਾ ਹੀ ਪਤਾ ਲੱਗਾ ਹੈ ਕਿ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ।
ਦੱਸ ਦਈਏ ਕਿ ਗੱਡੀ ਵਿੱਚ ਸਵਾਰ ਨੌਜਵਾਨਾਂ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ। ਤਿੰਨਾਂ ਨੌਜਵਾਨਾਂ ਦੀ ਮੌਤ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ ਗਿਆ ਹੈ।