September 7, 2026, 4:04 am
----------- Advertisement -----------
HomeNewsਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ...

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 4 ਨਵੰਬਰ (ਬਲਜੀਤ ਮਰਵਾਹਾ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਸਿਰਫ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਜਾਣਾ ਚਾਹੀਦਾ ਹੈ, ਸਗੋਂ ਉਸ ਤੇ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...