September 14, 2026, 5:05 pm
----------- Advertisement -----------
HomeNewsBreaking Newsਪਾਣੀਪਤ 'ਚ ਚੱਲਦੀ ਰੇਲਗੱਡੀ ਦੇ ਡੱਬੇ ਹੋਏ ਵੱਖ, ਦਿੱਲੀ ਤੋਂ ਅੰਮ੍ਰਿਤਸਰ ਜਾ...

ਪਾਣੀਪਤ ‘ਚ ਚੱਲਦੀ ਰੇਲਗੱਡੀ ਦੇ ਡੱਬੇ ਹੋਏ ਵੱਖ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਟਰੇਨ

Published on

----------- Advertisement -----------

ਪਾਣੀਪਤ, 22 ਮਾਰਚ 2023 – ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਰੇਲਵੇ ਸਟੇਸ਼ਨ ਨੇੜੇ ਟ੍ਰੈਕ ‘ਤੇ ਸਵਾਰ ਯਾਤਰੀਆਂ ‘ਚ ਉਸ ਸਮੇਂ ਹਾਹਾਕਾਰ ਮਚ ਗਏ ਜਦੋਂ ਸ਼ਾਨ-ਏ-ਪੰਜਾਬ ਐਕਸਪ੍ਰੈਸ ਰੇਲਗੱਡੀ ਦੀ ਕਲਿੱਪ ਅੱਧ ਵਿਚਾਲੇ ਹੀ ਉਤਰ ਗਈ। ਜਿਸ ਕਾਰਨ ਇੰਜਣ ਸਮੇਤ ਕੁਝ ਡੱਬੇ ਅੱਗੇ ਚੱਲਦੇ ਰਹੇ, ਜਦਕਿ ਰੇਲ ਗੱਡੀ ਦੇ ਕਈ ਡੱਬੇ ਪਟੜੀ ‘ਤੇ ਪਿੱਛੇ ਹੀ ਰਹਿ ਗਏ।

ਖੁਸ਼ਕਿਸਮਤੀ ਨਾਲ ਡੱਬੇ ਪਟੜੀ ਤੋਂ ਨਹੀਂ ਉਤਰੇ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਰੇਲਗੱਡੀ ਰੋਜ਼ਾਨਾ ਦੀ ਤਰ੍ਹਾਂ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ। ਜਦੋਂ ਇਹ ਸਮਾਲਖਾ ਕੋਲ ਪਹੁੰਚੀ ਤਾਂ ਉੱਥੇ ਸ਼ੱਕੀ ਹਾਲਾਤਾਂ ‘ਚ ਕੋਚ ਨੂੰ ਕੋਚ ਨਾਲ ਜੋੜਨ ਵਾਲੀ ਕਲਿੱਪ ਅਚਾਨਕ ਨਿੱਕਲ ਗਈ ਅਤੇ ਟਰੇਨ ਦੇ ਦੋ ਹਿੱਸਿਆਂ ‘ਚ ਵੰਡੀ ਗਈ ਅਤੇ ਟਰੇਨ ਨੰਬਰ 12497 ਦੇ 8 ਡੱਬੇ ਪਿੱਛੇ ਰਹਿ ਗਏ।

ਕਾਫੀ ਦੂਰ ਜਾਣ ਤੋਂ ਬਾਅਦ ਪਾਇਲਟ ਨੇ ਟਰੇਨ ਰੋਕ ਦਿੱਤੀ। ਹਾਦਸੇ ਦੀ ਸੂਚਨਾ ਰੇਲਵੇ ਹੈਲਪਲਾਈਨ ਕੰਟਰੋਲ ਰੂਮ ਨੰ. ‘ਤੇ ਦਿੱਤੀ ਗਈ ਅਤੇ ਨਾਲ ਹੀ ਇਸ ਦੀ ਜਾਣਕਾਰੀ ਪਾਣੀਪਤ ਅਤੇ ਸੋਨੀਪਤ ਰੇਲਵੇ ਅਧਿਕਾਰੀਆਂ ਨੂੰ ਦਿੱਤੀ ਗਈ। ਤਕਨੀਕੀ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ। ਇਸ ਤੋਂ ਬਾਅਦ ਟਰੇਨ ਨੂੰ ਦੁਬਾਰਾ ਜੋੜਨ ਦਾ ਕੰਮ ਸ਼ੁਰੂ ਕੀਤਾ ਗਿਆ।

ਲੰਮੀ ਜੱਦੋ-ਜਹਿਦ ਤੋਂ ਬਾਅਦ ਰੇਲਗੱਡੀ ਦੇ ਦੋਵੇਂ ਹਿੱਸਿਆਂ ਨੂੰ ਨੇੜੇ ਲਿਆਂਦਾ ਗਿਆ ਅਤੇ ਕਲਿੱਪਾਂ ਦੀ ਮਦਦ ਨਾਲ ਦੁਬਾਰਾ ਜੋੜ ਦਿੱਤਾ ਗਿਆ। ਇਸ ਤੋਂ ਬਾਅਦ ਟਰੇਨ ਨੂੰ ਦੁਬਾਰਾ ਹਰੀ ਝੰਡੀ ਦੇ ਕੇ ਉਥੋਂ ਰਵਾਨਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...