September 18, 2026, 2:01 pm
----------- Advertisement -----------
HomeNewsBreaking Newsਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

Published on

----------- Advertisement -----------

75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਨੂੰ ਵੀ ਯਕੀਨੀ ਬਣਾਉਣਗੇ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ।

ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਆਰਡਰ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।

ਐਮਰਜੈਂਸੀ ਹਾਲਾਤਾਂ ਵਿੱਚ ਜਿੰਨਾ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ ਨੂੰ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੂਟ ਦਿੱਤੀ ਜਾਂਦੀ ਹੈ। ਹੁਕਮਾਂ ਵਿੱਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...