ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸ਼ਹਿਰ ਵਿਚ ਨਗਰ ਕੀਰਤਨ ਵਾਲੇ ਰਸਤੇ ‘ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਹੈ। ਇਸ ਸਬੰਧੀ ਹੁਕਮ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ। ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸਤੋਂ ਇਲਾਵਾ ਡੀਸੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। 24 ਫਰਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।