September 10, 2026, 4:48 am
----------- Advertisement -----------
HomeNewsLatest Newsਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ 'ਤੇ...

ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

Published on

----------- Advertisement -----------

ਬਰਨਾਲਾ, 29 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਵੱਲੋਂ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ ‘ਤੇ ਜ਼ਿਲ੍ਹਾ ਬਰਨਾਲਾ ‘ਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਮੰਚਾਂ ਦੇ ਖਤਰਨਾਕ ਪ੍ਰਧਾਨ ਦੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ‘ਤੇ ਪਾਬੰਦੀ ਲਗਾਈ ਗਈ ਹੈ । ਇਹ ਹੁਕਮ 23 ਅਕਤੂਬਰ, 2024 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ ।

ਇੱਕ ਹੋਰ ਹੁਕਮ ਅਨੁਸਾਰ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਸਿਵਲ ਸਰਜਨ ਬਰਨਾਲਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...