April 20, 2026, 5:41 pm
----------- Advertisement -----------
HomeNewsਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਚਿੰਤਤ ਹਾਂ...

ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਚਿੰਤਤ ਹਾਂ – ਮੈਥਿਊ ਮਿਲਰ

Published on

----------- Advertisement -----------

ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਹੈ ਕਿ ਅਸੀਂ ਕੈਨੇਡਾ ਦੇ ਹਾਲਾਤ ਨੂੰ ਲੈ ਕੇ ਚਿੰਤਤ ਹਾਂ। ਅਸੀਂ ਕੈਨੇਡਾ ਨੂੰ ਪੂਰਾ ਸਹਿਯੋਗ ਦਿੱਤਾ। ਅਸੀਂ ਭਾਰਤ ਨੂੰ ਵੀ ਜਾਂਚ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ ਅਤੇ ਅਸੀਂ ਇਹ ਅਪੀਲ ਕਰਦੇ ਰਹਾਂਗੇ। ਭਾਰਤ ਅਮਰੀਕਾ ਦਾ ਮਹੱਤਵਪੂਰਨ ਭਾਈਵਾਲ ਹੈ ਅਤੇ ਅਸੀਂ ਭਾਰਤ ਨਾਲ ਕਈ ਮੁੱਦਿਆਂ ‘ਤੇ ਕੰਮ ਕਰਦੇ ਹਾਂ। ਪਰ ਇਸ ਮੁੱਦੇ ‘ਤੇ ਅਸੀਂ ਉਨ੍ਹਾਂ ਨੂੰ ਕੈਨੇਡਾ ਦੀ ਜਾਂਚ ‘ਚ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ।

 ਦੱਸ ਦਈਏ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੈਨੇਡਾ ਸਰਕਾਰ ਵੱਲੋਂ ਭਾਰਤ ‘ਤੇ ਲਾਏ ਗਏ ਦੋਸ਼ਾਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ‘ਤੇ ਲਗਾਏ ਜਾ ਰਹੇ ਦੋਸ਼ ਬਿਲਕੁਲ ਵੀ ਸੱਚ ਨਹੀਂ ਹਨ। ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ‘ਤੇ ਜੂਨ ‘ਚ ਕੈਨੇਡਾ ਦੀ ਧਰਤੀ ‘ਤੇ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ਦੇ ‘ਭਰੋਸੇਯੋਗ ਦੋਸ਼’ ਹਨ।

 ਜ਼ਿਕਰਯੋਗ ਹੈ ਕਿ ਵ੍ਹਾਈਟ ਹਾਊਸ ਨੇ ਵੀ ਕੈਨੇਡਾ ਵੱਲੋਂ ਭਾਰਤ ‘ਤੇ ਲਾਏ ਗਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਸੀ। ਕੁਝ ਦਿਨ ਪਹਿਲਾਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਅਮਰੀਕਾ ਕੈਨੇਡਾ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਦੇ ਸੰਪਰਕ ਵਿਚ ਹੈ ਕਿ ਕੈਨੇਡਾ ਦੀ ਧਰਤੀ ‘ਤੇ ਇਕ ਸਿੱਖ ਵੱਖਵਾਦੀ ਦੀ ਹੱਤਿਆ ਵਿਚ ਨਵੀਂ ਦਿੱਲੀ ਸੰਭਾਵਤ ਤੌਰ ‘ਤੇ ਸ਼ਾਮਿਲ ਸੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰ ਨੇ ਕਿਹਾ ਸੀ ਕਿ ਅਮਰੀਕਾ ਵੀ ਕੈਨੇਡਾ ਦੀ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...