October 26, 2026, 12:36 pm
----------- Advertisement -----------
HomeNewsਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ...

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ) – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪ੍ਰੰਤੂ ਅਜੇ ਤੱਕ ਇਹਨਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐਸ.ਏ.ਐਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਅਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਦੀ ਨੀਂਹ ਤੇ ਬਣੀ ਹੈ ਅਤੇ ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧੋਖਾਧੜੀ ਨਾਲ ਬਣਾਏ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

ਮੰਤਰੀ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਨਿਰਧਾਰਤ ਸਮਾਂ ਸੀਮਾਂ ਅੰਦਰ ਕੇਸ ਮੁਕੰਮਲ ਕਰਕੇ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...