November 2, 2026, 10:01 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: ਵਿਰੋਧੀ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕ...

ਜਲੰਧਰ ਜ਼ਿਮਨੀ ਚੋਣ: ਵਿਰੋਧੀ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕ ਉਨ੍ਹਾਂ ਨੂੰ ਸੁਣਨ ਵੀ ਨਹੀਂ ਆ ਰਹੇ – CM ਮਾਨ

Published on

----------- Advertisement -----------
  • ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਨੂੰ ਇਸ ਚੋਣ ਨਾਲ ਕੋਈ ਫਰਕ ਨਹੀਂ ਪਵੇਗਾ, ਪਰ ‘ਆਪ ਉਮੀਦਵਾਰ ਦੀ ਜਿੱਤ ਮੇਰੇ ਹੌਂਸਲੇ ਜ਼ਰੂਰ ਵਧਾਏਗੀ – ਮਾਨ*
  • ਮੈਨੂੰ ਇੱਕ ਸਾਲ ਹੋਰ ਦੇ ਦਿਓ, ਜੇ ਮੇਰਾ ਕੰਮ ਚੰਗਾ ਨਾ ਹੋਇਆ ਤਾਂ ਮੈਂ 2024 ਵਿੱਚ ਵੋਟਾਂ ਮੰਗਣ ਨਹੀਂ ਆਵਾਂਗਾ – ਮਾਨ
  • ਕਾਂਗਰਸੀ-ਅਕਾਲੀ ਆਗੂਆਂ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ, ਛਾਪੇਮਾਰੀ ਕਰਨ ‘ਤੇ ਉਨ੍ਹਾਂ ਦੇ ਘਰਾਂ ‘ਚੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲਦੀਆਂ ਹਨ – ਮਾਨ
  • ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਨੇ ਹਲਕਾ ਆਦਮਪੁਰ ਦੇ ਵੱਖ-ਵੱਖ ਇਲਾਕਿਆਂ ‘ਚ ਕੱਢਿਆ ਰੋਡ ਸ਼ੋਅ

ਜਲੰਧਰ, 3 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਹਲਕਾ ਆਦਮਪੁਰ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਲੋਕ ਹੁਣ ਇਨ੍ਹਾਂ ਦੇ ਆਗੂਆਂ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਕਾਂਗਰਸ-ਅਕਾਲੀ ਆਗੂਆਂ ਨੇ ਸੱਤਾ ਵਿੱਚ ਰਹਿੰਦਿਆਂ ਲੋਕ-ਪੱਖੀ ਕੰਮ ਕਰਨ ਦੀ ਬਜਾਏ ਜਨਤਾ ਦਾ ਪੈਸਾ ਲੁੱਟਿਆ। ਹੁਣ ਛਾਪੇਮਾਰੀ ਦੌਰਾਨ ਇਨ੍ਹਾਂ ਲੋਕਾਂ ਦੇ ਘਰਾਂ ਵਿੱਚ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲ ਰਹੀਆਂ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦਾ ਕਿੰਨਾ ਪੈਸਾ ਲੁੱਟਿਆ ਹੈ।

ਪਰ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਅਸੀਂ ਇੱਕ ਸਾਲ ਦੇ ਅੰਦਰ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜਿਨ੍ਹਾਂ ਨੇ ਵੀ ਭ੍ਰਿਸ਼ਟਾਚਾਰ ਕੀਤਾ, ਅਸੀਂ ਕਿਸੇ ਨੂੰ ਨਹੀਂ ਬਖ਼ਸ਼ਾਂਗੇ। ਉਨ੍ਹਾਂ ਸਾਰਿਆਂ ਨੂੰ ਫੜ੍ਹ ਕੇ ਜਨਤਾ ਤੋਂ ਲੁੱਟਿਆ ਪੈਸਾ ਵਸੂਲ ਕਰਕੇ ਪੰਜਾਬ ਦੇ ਖ਼ਜ਼ਾਨੇ ਵਿੱਚ ਪਾਵਾਂਗੇ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਹੈ। ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਜ਼ਰੂਰ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਪੰਜਾਬ ਦੇ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਸਖ਼ਤ ਮਿਹਨਤ ਕਰਾਂਗੇ।

ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਅਤੇ ਕਿਹਾ ਕਿ ਤੁਸੀਂ ਮੇਰੇ ‘ਤੇ ਬਹੁਤ ਭਰੋਸਾ ਕੀਤਾ ਹੈ। ‘ਆਪ ਪਾਰਟੀ ਨੂੰ 92 ਸੀਟਾਂ ਦੇ ਕੇ ਮੁੱਖ ਮੰਤਰੀ ਬਣਾਇਆ। ਹੁਣ ਮੈਨੂੰ ਕੰਮ ਕਰਨ ਲਈ ਇੱਕ ਸਾਲ ਹੋਰ ਦਿਓ। ਜੇ ਮੇਰਾ ਕੰਮ ਚੰਗਾ ਨਾ ਹੋਇਆ ਜਾਂ ਮੇਰੇ ਉੱਪਰ ਵੀ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਲੱਗ ਜਾਵੇ ਤਾਂ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂਕਿ ਮੈਂ 2024 ਵਿੱਚ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਵਾਂਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਸਾਡੇ ਵਾਂਗ ਪੰਜਾਬ ਅਤੇ ਜਲੰਧਰ ਲਈ ਆਵਾਜ਼ ਉਠਾਉਣਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲੈ ਕੇ ਆਉਣਗੇ। ਕੇਂਦਰੀ ਫੰਡ ਕਿਵੇਂ ਲਿਆਂਦਾ ਜਾਂਦਾ ਹੈ ਅਤੇ ਲੋਕਾਂ ਦੇ ਵਿਕਾਸ ਲਈ ਕਿਵੇਂ ਵਰਤਿਆ ਜਾਂਦਾ ਹੈ, ਇਹ ਮੈਂ ਜਾਣਦਾ ਹਾਂ। ਅਸੀਂ ਇਸ ਵਾਸਤੇ ਸੁਸ਼ੀਲ ਰਿੰਕੂ ਦਾ ਹਮੇਸ਼ਾ ਵੱਡੇ ਭਰਾ ਵਾਂਗ ਮਾਰਗਦਰਸ਼ਨ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...