November 8, 2024, 9:26 pm
----------- Advertisement -----------
HomeNewsLatest Newsਬਰਨਾਲਾ ਦੇ ਪਿੰਡ ਧਨੌਲਾ 'ਚੋਂ ਭੇਜੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ...

ਬਰਨਾਲਾ ਦੇ ਪਿੰਡ ਧਨੌਲਾ ‘ਚੋਂ ਭੇਜੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

Published on

----------- Advertisement -----------

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚੋਂ ਭੇਜੇ ਗਏ ਸੂਰ ਦੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਜਿਸ ਪਿੱਛੋਂ ਇਸ ਖੇਤਰ ਨੂੰ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚੋਂ ਵੀ ਤਿੰਨ ਸ਼ੱਕੀ ਸੈਂਪਲ ਭੇਜੇ ਗਏ ਸਨ ਪਰ ਸਾਰੇ ਸੈਂਪਲ ਨੈਗੇਟਿਵ ਆਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਧਨੌਲਾ ਵਿੱਚ ਬੀਮਾਰੀ ਦੇ ਕੇਂਦਰ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਐਲਾਨਿਆ ਗਿਆ ਹੈ। ਇਸ ਖੇਤਰ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਸੂਰ ਦਾ ਮੀਟ ਜਾਂ ਉਸ ਨਾਲ ਕੋਈ ਸਬੰਧਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਗਰਾਨੀ ਜ਼ੋਨ ਵਿੱਚ ਵੀ ਕਰੜੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਪਹਿਲਾਂ ਪ੍ਰਭਾਵਿਤ ਹੋਏ ਛੇ ਜ਼ਿਲ੍ਹਿਆਂ ਦਾ ਵੇਰਵਾ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ. ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਮਾਨਸਾ ਦੇ ਐਲਾਨੇ ਗਏ ਸੰਕ੍ਰਮਿਤ ਜ਼ੋਨਾਂ ਵਿੱਚ ਸੂਰਾਂ ਦੀ ਕੱਲਿੰਗ ਕੀਤੀ ਜਾ ਚੁੱਕੀ ਹੈ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਪਿੱਛੋਂ ਇਨ੍ਹਾਂ ਥਾਵਾਂ ਤੋਂ ਦੁਬਾਰਾ ਭੇਜੇ ਗਏ ਸੈਂਪਲ ਨੈਗੇਟਿਵ ਪਾਏ ਗਏ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੂਰਾਂ ਨੂੰ ਇਧਰ-ਉਧਰ ਨਾ ਲਿਜਾਣ, ਸੂਰ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਆਪਣੇ ਫ਼ਾਰਮਾਂ ‘ਤੇ ਆਉਣ ਤੋਂ ਸਖ਼ਤੀ ਨਾਲ ਰੋਕਣ ਅਤੇ ਸੂਰਾਂ ਦੀ ਖ਼ੁਰਾਕ ਵੀ ਆਪਣੇ ਫ਼ਾਰਮ ‘ਤੇ ਹੀ ਤਿਆਰ ਕਰਨ ਕਿਉਂ ਜੋ ਸਾਵਧਾਨੀ ਅਪਨਾਉਣ ਨਾਲ ਹੀ ਇਸ ਬੀਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...