ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਜਿੱਤ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ ਕਰੀਬ 1.76 ਲੱਖ ਵੋਟਾਂ ਨਾਲ ਹਰਾਇਆ ਹੈ। ਸ਼ਹਿਰ ਵਿੱਚ ਉਹਨਾਂ ਦੀ ਜਿੱਤ ਦੀ ਖੁਸ਼ੀ ਵਿੱਚ ਸਮਰਥਕਾਂ ਦੁਆਰਾ ਜਸ਼ਨ ਮਨਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ।
ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।