October 24, 2026, 11:01 pm
----------- Advertisement -----------
HomeNewsLatest Newsਹੜ੍ਹ ਪੀੜਤਾਂ ਲਈ ਮੁਆਵਜ਼ੇ ਸੰਬੰਧੀ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਨੇ ਪੰਜਾਬ ਭਰ ਵਿੱਚ...

ਹੜ੍ਹ ਪੀੜਤਾਂ ਲਈ ਮੁਆਵਜ਼ੇ ਸੰਬੰਧੀ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਨੇ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

Published on

----------- Advertisement -----------

ਚੰਡੀਗੜ੍ਹ, 28 ਜੁਲਾਈ (ਬਲਜੀਤ ਮਰਵਾਹਾ) : ਜ਼ਿਲ੍ਹਾ ਕਾਂਗਰਸ ਕਮੇਟੀ (ਡੀ.ਸੀ.ਸੀ.) ਦੇ ਮੈਂਬਰਾਂ ਸਮੇਤ ਬਲਾਕ ਪ੍ਰਧਾਨਾਂ, ਸੀਨੀਅਰ ਮੀਤ ਪ੍ਰਧਾਨਾਂ, ਅਹੁਦੇਦਾਰਾਂ, ਵਰਕਰਾਂ ਅਤੇ ਆਗੂਆਂ ਨੇ ਅੱਜ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਮੰਗ ਪੱਤਰ ਸੌਂਪੇ।

ਆਗੂਆਂ ਨੇ ਮੰਗ ਪੱਤਰ ਵਿੱਚ ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਸੈਂਕੜੇ ਪਰਿਵਾਰਾਂ ਦੇ ਬੇਘਰ ਅਤੇ ਤਬਾਹੀ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਪੀੜਤਾਂ ਦੀ ਜ਼ਿੰਦਗੀ ਨੂੰ ਲੀਹ ’ਤੇ ਲਿਆਉਣ ਲਈ ਸਹਾਇਤਾ ਲਈ ਅਹਿਮ ਕਦਮ ਚੁੱਕਣ।

ਆਗੂਆਂ ਨੇ ਮੰਗ ਪੱਤਰ ਵਿੱਚ ਦੱਸਿਆ ਕਿ ਪੰਜਾਬ ਦੇ ਲਗਭਗ ਇੱਕ ਤਿਹਾਈ ਹਿੱਸੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਭਾਰੀ ਨੁਕਸਾਨ ਹੋਇਆ ਹੈ। ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ, 4 ਲੱਖ ਹੈਕਟੇਅਰ ਤੋਂ ਵੱਧ ਉਪਜਾਊ ਮਿੱਟੀ ਰੁੜ੍ਹ ਗਈ ਅਤੇ ਸੈਂਕੜੇ ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ। ਕਿਸਾਨਾਂ ਦੀਆਂ ਫਸਲਾਂ, ਖੇਤਾਂ ਵਿੱਚ ਲਗਾਏ ਟਿਊਬਵੈੱਲ ਪੂਰੀ ਤਰ੍ਹਾਂ ਨੁਕਸਾਨੇ ਗਏ। ਜਿਨ੍ਹਾਂ ਪੀੜਤਾਂ ਨੂੰ ਮੁੜ ਤੋਂ ਆਪਣਾ ਜੀਵਨ ਸ਼ੁਰੂ ਕਰਨ ਲਈ ਆਗੂਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੇ ਫੰਡ ਅਲਾਟ ਕਰਨ ਲਈ ਕੇਂਦਰ ਨੂੰ ਅਪੀਲ ਕਰਨ।

ਜ਼ਿਲ੍ਹਾ ਪ੍ਰਧਾਨਾਂ ਨੇ ਕਿਸਾਨਾਂ ਲਈ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜ਼ਖਮੀਆਂ ਲਈ 5 ਲੱਖ ਅਤੇ ਦੁਖੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਜਿਨ੍ਹਾਂ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਦੁਕਾਨਦਾਰਾਂ ਨੂੰ 2 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਜਿਨ੍ਹਾਂ ਦੇ ਦੁਧਾਰੂ ਪਸ਼ੂ ਕੁਦਰਤੀ ਆਫ਼ਤ ਵਿੱਚ ਮਾਰੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ 50,000 ਰੁਪਏ ਦੇਣ ਦੀ ਮੰਗ ਵੀ ਕੀਤੀ।

ਆਗੂਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਚੰਗੇ ਅਹੁਦੇ ਦੀ ਵਰਤੋਂ ਕਰਕੇ ਭਾਰਤ ਸਰਕਾਰ ਨੂੰ ਅਪੀਲ ਕਰਨ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਧਾਨ ਮੰਤਰੀ ਰਾਹਤ ਫੰਡ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (ਐਨ.ਡੀ.ਆਰ.ਐਫ.) ਅਤੇ ਕੰਟੀਜੈਂਸੀ ਫੰਡ ਆਫ਼ ਇੰਡੀਆ ਵਿੱਚੋਂ ਪੰਜਾਬ ਲਈ 10,000 ਕਰੋੜ ਰੁਪਏ ਜਾਰੀ ਕਰਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਹ ਵੀ ਬੇਨਤੀ ਕੀਤੀ ਕਿ ਇਹ ਫੰਡ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਪੰਜਾਬ ਨੂੰ ਇਸ ਆਫ਼ਤ ਤੋਂ ਜਲਦੀ ਤੋਂ ਜਲਦੀ ਬਾਹਰ ਲਿਆਂਦਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...