November 17, 2026, 4:49 am
----------- Advertisement -----------
HomeNewsBreaking Newsਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ...

ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ ਬਾਜਵਾ ਖੁੱਲ੍ਹ ਕੇ ਦੇਣ ਜਵਾਬ – ਮਾਨ

Published on

----------- Advertisement -----------
  • ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ
  • ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 2 ਜੁਲਾਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ।

ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...