November 6, 2026, 6:19 am
----------- Advertisement -----------
HomeNewsBreaking Newsਕਾਂਗਰਸ ਨੇ ਮੇਰੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ, ਸੋਨੀਆ ਜਾਂ ਰਾਹੁਲ ਨੂੰ ਮਿਲਣ...

ਕਾਂਗਰਸ ਨੇ ਮੇਰੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ, ਸੋਨੀਆ ਜਾਂ ਰਾਹੁਲ ਨੂੰ ਮਿਲਣ ਦਾ ਸਮਾਂ ਖਤਮ – ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ, 28 ਅਪ੍ਰੈਲ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਤੋਂ ਬੇਹੱਦ ਦੁਖੀ ਅਤੇ ਨਾਰਾਜ਼ ਹਨ। ਜਿਸ ਤਰ੍ਹਾਂ ਪਾਰਟੀ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਨੋਟਿਸ ਦਿੱਤਾ ਹੈ, ਉਸ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿਣ ਦਾ ਮਨ ਬਣਾ ਲਿਆ ਹੈ। ਇੱਕ ਹਿੰਦੀ ਨਿਊਜ਼ ਵੈੱਬ-ਸਾਈਟ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਕਿਹਾ ਕੇ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦੇ ਸਵੈਮਾਣ ਨੂੰ ਠੇਸ ਪਹੁੰਚਾ ਕੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ। ਹੁਣ ਉਹ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਗੱਲਬਾਤ ਵੀ ਨਹੀਂ ਕਰਨਗੇ। ਉਹਨਾਂ ਕਿਹਾ ਕੇ ਹੁਣ ਕਿਸੇ ਨਾਲ ਵੀ ਗੱਲ ਕਰਨ ਦਾ ਸਮਾਂ ਖਤਮ ਹੋ ਗਿਆ ਹੈ।

ਜਾਖੜ ਨੇ ਇੱਕ ਹਿੰਦੀ ਨਿਊਜ਼ ਵੈੱਬ-ਸਾਈਟ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ, “ਸਾਡੇ ਪਰਿਵਾਰ ਦਾ ਕਾਂਗਰਸ ਨਾਲ ਤਿੰਨ ਪੀੜ੍ਹੀਆਂ ਤੋਂ ਰਿਸ਼ਤਾ ਰਿਹਾ ਹੈ। ਜਿਸ ਸਮੇਂ ਮੈਂ ਸਿਆਸਤ ਦਾ ‘ਰ’ ਵੀ ਨਹੀਂ ਜਾਣਦਾ ਸੀ, ਉਸ ਸਮੇਂ ਮੈਂ ਆਪਣੇ ਪਿਤਾ (ਸਵਰਗੀ ਬਲਰਾਮ ਜਾਖੜ) ਦੀ ਚੋਣ ਲਈ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਸੀ। ਆਪਣੇ 50 ਸਾਲਾਂ ਦੇ ਸਿਆਸੀ ਕਰੀਅਰ ਵਿੱਚ ਮੈਂ ਕਦੇ ਵੀ ਪਾਰਟੀ ਦੀ ਸ਼ਾਨ ਨੂੰ ਢਾਹ ਨਹੀਂ ਲੱਗਣ ਦਿੱਤੀ। ਪਰ ਪਾਰਟੀ ਨੇ ਮੈਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੇਰੇ ਆਤਮ ਸਨਮਾਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ, ”ਕਾਂਗਰਸ ਨੂੰ ਦੇਖਣਾ ਹੋਵੇਗਾ ਕਿ ਇਹ ਨੋਟਿਸ ਕਿਸ ਦੇ ਇਸ਼ਾਰੇ ‘ਤੇ ਜਾਰੀ ਕੀਤਾ ਗਿਆ।

ਜਾਖੜ ਨੇ ਕਿਹਾ ਕੇ ਕਾਂਗਰਸ ਵੱਲੋਂ ਭੇਜੇ ਗਏ ਨੋਟਿਸ ਦਾ ਜਵਾਬ ਇਸ ਲਈ ਨਹੀਂ ਦਿੱਤਾ ਗਿਆ ਕਿਉਂਕਿ ਇਸ ਨਾਲ ਨਾ ਸਿਰਫ਼ ਮੇਰੀ ਸਗੋਂ ਮੇਰੇ ਨਾਲ ਸਾਲਾਂ ਤੋਂ ਜੁੜੇ ਉਨ੍ਹਾਂ ਵਰਕਰਾਂ ਦੀ ਵੀ ਬਦਨਾਮੀ ਹੋਣੀ ਸੀ, ਜੋ ਬਿਨਾਂ ਕਿਸੇ ਸਵਾਰਥ ਦੇ ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਇਸ ਲਈ ਮੈਂ ਅਜਿਹੇ ਨੋਟਿਸਾਂ ਦਾ ਜਵਾਬ ਦੇ ਕੇ ਨਾ ਤਾਂ ਸਾਲਾਂ ਤੋਂ ਜੁੜੇ ਕਰਮਚਾਰੀਆਂ ਨੂੰ ਅਪਮਾਨਿਤ ਕਰ ਸਕਿਆ ਅਤੇ ਨਾ ਹੀ ਆਪਣੇ ਆਪ ਨੂੰ।

ਅਸਲ ‘ਚ ਸੁਨੀਲ ਜਾਖੜ ‘ਤੇ ਪਾਰਟੀ ਦਾ ਅਨੁਸ਼ਾਸਨ ਤੋੜਨ ਦਾ ਦੋਸ਼ ਹੈ। ਇਸ ਦੇ ਲਈ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਅਤੇ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...