ਲੁਧਿਆਣਾ ਦੇ ਸਾਹਨੇਵਾਲ ਤੋਂ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੰਧੂ ਨੇ ਇਕ ਕੇਸ ਦੇ ਗਵਾਹ ਹਰਜੀਤ ਸਿੰਘ ਨੂੰ ਅਗਵਾ ਕਰ ਲਿਆ ਸੀ ਤੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇ ਉਹ ਆਪਣੀ ਗਵਾਹੀ ਤੋਂ ਪਿੱਛੇ ਹਟ ਜਾਵੇ। ਇਸ ਮਾਮਲੇ ਵਿੱਚ ਅਮਰਿੰਦਰ ਸਿੰਘ ਸੰਧੂ ਅਤੇ 10 ਤੋਂ 12 ਅਣਪਛਾਤੇ ਵਿਅਕਤੀ ਅਜੇ ਫਰਾਰ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਲੱਕੀ ਸੰਧੂ ਨੂੰ ਕਾਰੋਬਾਰੀਆਂ ਨੂੰ ਫਸਾਉਣ ਵਾਲੀ ‘ਬਲੈਕਮੇਲਰ ਹਸੀਨਾ ਜਸਨੀਤ ਕੌਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਬਲਜੀਤ ਸਿੰਘ ਨਾਲ ਆਪਣੀ ਬੋਲੈਰੋ ਕਾਰ ਵਿੱਚ ਜਾ ਰਿਹਾ ਸੀ। ਭਰਾਵਾਂ ਦਾ ਢਾਬੇ ਦੇ ਮਾਲਕ ਤੇ ਕਾਂਗਰਸੀ ਆਗੂ ਲੱਕੀ ਸੰਧੂ ਤੇ ਹੋਰਾਂ ਨੇ ਉਸ ਨੂੰ ਜ਼ਬਰਦਸਤੀ ਕਾਰ ’ਚੋਂ ਉਤਾਰ ਕੇ ਢਾਬੇ ਦੇ ਅੰਦਰ ਲੈ ਗਏ। ਉੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।