ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਣੀ ਹੈ।
ਦੱਸ ਦੇਈਏ ਕਿ ਮਾਣਯੋਗ ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ ਸੁਖਪਾਲ ਖਹਿਰਾ ਖਿਲਾਫ ਚੱਲ ਰਹੇ ਕੇਸ ਵਿੱਚ 6 ਜਨਵਰੀ ਨੂੰ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਉਸ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਪੁਲੀਸ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਰਿਕਾਰਡ 9 ਜਨਵਰੀ ਨੂੰ ਪੇਸ਼ ਕੀਤਾ ਜਾਣਾ ਸੀ। ਪਰ ਅੱਜ ਵੀ ਰਿਕਾਰਡ ਪੇਸ਼ ਨਾ ਹੋਣ ਕਾਰਨ ਸੁਣਵਾਈ ਦੀ ਤਰੀਕ 11 ਜਨਵਰੀ ਤੈਅ ਕੀਤੀ ਗਈ ਹੈ।
ਦੱਸ ਦੇਈਏ ਕਿ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਐਫ.ਆਈ.ਆਰ. ਨੰ. 3 ‘ਚ ਗ੍ਰਿਫਤਾਰ ਕੀਤਾ ਗਿਆ ਸੀ। ਅਤੇ ਜਦੋਂ ਉਸ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
----------- Advertisement -----------
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਹੀਂ ਮਿਲੀ ਰਾਹਤ
Published on
----------- Advertisement -----------
----------- Advertisement -----------












