May 30, 2026, 10:56 pm
----------- Advertisement -----------
HomeNewsBreaking Newsਕਾਂਗਰਸੀ ਵਿਧਾਇਕ ਖੁਦ ਤਾਂ 'ਨਕਲੀ ਮੁੱਖ ਮੰਤਰੀ' ਨਾਲ ਕੰਮ ਕਰਦੇ ਸਨ, ਕੈਪਟਨ...

ਕਾਂਗਰਸੀ ਵਿਧਾਇਕ ਖੁਦ ਤਾਂ ‘ਨਕਲੀ ਮੁੱਖ ਮੰਤਰੀ’ ਨਾਲ ਕੰਮ ਕਰਦੇ ਸਨ, ਕੈਪਟਨ ਅਮਰਿੰਦਰ ਹਮੇਸ਼ਾ ਤੋਂ ਹੀ ਭਾਜਪਾ ਦੇ ਸਕੇ ਰਹੇ : ਭਗਵੰਤ ਮਾਨ

Published on

----------- Advertisement -----------
  • ਕਾਂਗਰਸ ਦਾ ਇੱਕੋ ਇੱਕ ਏਜੰਡਾ ਹੈ ਸਦਨ ਵਿੱਚ ਹੰਗਾਮਾ ਕਰਨਾ ਅਤੇ ਪੰਜਾਬ ਦੇ ਹਿੱਤ ਵਿੱਚ ਕੰਮ ਨਾ ਕਰਨਾ: ਹਰਪਾਲ ਚੀਮਾ
  • ਕਾਂਗਰਸ ਸਦਨ ਦਾ ਸਮਾਂ ਖ਼ਰਾਬ ਕਰਕੇ ਪੰਜਾਬ ਦੇ ਲੋਕਾਂ ਨਾਲ ਕਰ ਰਹੀ ਧੋਖਾ: ਸਪੀਕਰ ਸੰਧਵਾਂ

ਚੰਡੀਗੜ੍ਹ, 30 ਸਤੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ ‘ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ ‘ਨਕਲੀ ਮੁੱਖ ਮੰਤਰੀ’ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ ਲਈ ਕੰਮ ਕਰਦੇ ਰਹੇ ਹਨ।

ਸੈਸ਼ਨ ਦੌਰਾਨ ਵਿਰੋਧੀ ਧਿਰ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਲੋਕ “ਨਕਲੀ ਮੁੱਖ ਮੰਤਰੀ” ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ, ਉਹ ਹੁਣ ਸੈਸ਼ਨ ‘ਚ ‘ਮੁਰਦਾਬਾਦ’ ਦੇ ਨਾਅਰੇ ਲਗਾ ਰਹੇ ਹਨ। ਕਾਂਗਰਸ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਆਪਣੀ ਪਾਰਟੀ ਦੇ ਨਾਂ ਨਾਲ ਭਾਜਪਾ ਦਾ ਨਾਮ ਵੀ ਲਿਖਣਾ ਚਾਹੀਦਾ ਹੈ।

ਇਜਲਾਸ ਵਿੱਚ ਹੰਗਾਮਾ ਕਰਨ ਲਈ ਕਾਂਗਰਸੀ ਵਿਧਾਇਕਾਂ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਜਪਾ ਦੇ ਅਖੌਤੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।

ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਸੱਤਾਧਾਰੀ ਪਾਰਟੀ ਵਿਰੁੱਧ ਕੋਈ ਮੁੱਦਾ ਨਹੀਂ ਅਤੇ ਕਾਂਗਰਸ ਨੇ ਆਪਣੇ ਹਲਕਿਆਂ ਦਾ ਇੱਕ ਵੀ ਮੁੱਦਾ ਨਹੀਂ ਉਠਾਇਆ ਅਤੇ ਨਾ ਹੀ ਵਿਧਾਨ ਸਭਾ ਵਿੱਚ ਕੋਈ ਸਵਾਲ ਉਠਾਇਆ। ਕਾਂਗਰਸ ਦਾ ਇੱਕੋ ਇੱਕ ਏਜੰਡਾ ਸਦਨ ​​ਵਿੱਚ ਹੰਗਾਮਾ ਕਰਨਾ ਹੈ ਅਤੇ ਇਹ ਬੇਹੱਦ ਦੁਖਦ ਅਤੇ ਨਿਰਾਸ਼ਾਜਨਕ ਹੈ ਕਿ ਉਹ ਇਸ ਤਰ੍ਹਾਂ ਲੋਕਤੰਤਰ ਦਾ ਕਤਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਆਪਣੇ ਸਵਾਰਥ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਹੈ। ਕਾਂਗਰਸ ਹੁਣ ਪੂਰੀ ਤਰ੍ਹਾਂ ਭਾਜਪਾ ਦੀ ਬੀ-ਟੀਮ ਬਣ ਗਈ ਹੈ।

ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਵਿੱਚ ਹੰਗਾਮਾ ਕਰਨ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਦਨ ਦਾ ਕੰਮ ਸ਼ਾਮ 3.30 ਵਜੇ ਤੱਕ ਚੱਲਣਾ ਸੀ ਪਰ ਕਾਂਗਰਸ ਨੇ ਸਦਨ ਵਿੱਚ ਹੰਗਾਮਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਦੁੱਖ ਦੀ ਗੱਲ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਬਣਾਏ ਗਏ ਬਿੱਲਾਂ ‘ਤੇ ਬਹਿਸ ਕਰਨ ਦੀ ਬਜਾਏ ਇਸ ਤਰ੍ਹਾਂ ਨਾਅਰੇਬਾਜ਼ੀ ਕਰਕੇ ਸਮਾਂ ਬਰਬਾਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...