ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਨਿਕਲਣ ਲੱਗਿਆ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਤਲਵਾੜ ਨੇ ਕਿਹਾ ਕਿ ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਤਲਵਾੜ ਨੇ ਕਿਹਾ ਕਿ ਇਹ ਸਰਕਾਰ ਦਾ ਗਲਤ ਰਵੱਈਆ ਹੈ ਕਿ ਬਿਨਾਂ ਕਿਸੇ ਕਾਰਨ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾ ਦਿੱਤੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ। ਪਰ ਅਜਿਹੀ ਨਜ਼ਰਬੰਦੀ ਬਿਲਕੁਲ ਗਲਤ ਹੈ। ਉਹਨਾਂ ਕਿਹਾ ਕਿ ਮੰਗਲਵਾਰ ਨੂੰ ਜਦੋਂ ਉਹ ਬਿੱਟੂ ਦੇ ਘਰ ਪਹੁੰਚਿਆ ਤਾਂ ਉਹ 15 ਮਿੰਟ ਬਾਅਦ ਹੀ ਬਾਹਰ ਆਉਣ ਲੱਗਾ ਇਸ ਲਈ ਉਸ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ।