November 17, 2026, 2:46 am
----------- Advertisement -----------
HomeNewsBreaking Newsਕਾਂਗਰਸ ਨੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾਇਆ, ਦਿੱਲੀ ਦੇ ਆਗੂ...

ਕਾਂਗਰਸ ਨੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾਇਆ, ਦਿੱਲੀ ਦੇ ਆਗੂ ਦੇਵੇਂਦਰ ਯਾਦਵ ਨੂੰ ਸੌਂਪੀ ਜ਼ਿੰਮੇਵਾਰੀ

Published on

----------- Advertisement -----------
  • ਚੌਧਰੀ ਦੇ ਇੰਚਾਰਜ ਹੋਣ ਸਮੇਂ ਪਾਰਟੀ 2022 ਵਿਚ ਵਿਧਾਨ ਸਭਾ ਚੋਣਾਂ ਹਾਰ ਗਈ ਸੀ

ਚੰਡੀਗੜ੍ਹ, 24 ਦਸੰਬਰ 2023 – ਪੰਜਾਬ ਵਿੱਚ ਕਾਂਗਰਸ ਨੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੇਵੇਂਦਰ ਦਿੱਲੀ ਤੋਂ ਕਾਂਗਰਸ ਨੇਤਾ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦੇਵੇਂਦਰ ਯਾਦਵ ਹੁਣ ਤੱਕ ਉੱਤਰਾਖੰਡ ਕਾਂਗਰਸ ਦੇ ਇੰਚਾਰਜ ਸਨ।

ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ INDIA ਗਠਜੋੜ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ‘ਚ ਕਾਫੀ ਹੰਗਾਮਾ ਚੱਲ ਰਿਹਾ ਹੈ।

2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। ਵਿਰੋਧੀ ਪਾਰਟੀਆਂ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ INDIA ਗਠਜੋੜ ਦਾ ਗਠਨ ਕੀਤਾ ਹੈ। ਕਾਂਗਰਸ ਇਸ ਪਾਰਟੀ ਦੀ ਅਗਵਾਈ ਕਰ ਰਹੀ ਹੈ। ਇਸੇ ਤਰ੍ਹਾਂ ‘ਆਪ’ ਵੀ ਪਾਰਟੀ ਦਾ ਹਿੱਸਾ ਹੈ। ਪਰ ਪੰਜਾਬ ਦੇ ਸਾਰੇ ਕਾਂਗਰਸੀ ਆਗੂ ‘ਆਪ’ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਨਹੀਂ ਹਨ। ਉਹ ਕਹਿ ਰਹੇ ਹਨ ਕਿ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।

ਸਿਰਫ਼ ਨਵਜੋਤ ਸਿੰਘ ਸਿੱਧੂ ਹੀ ਇਸ ਗਠਜੋੜ ਦੇ ਹੱਕ ਵਿੱਚ ਹਨ, ਜਦੋਂਕਿ ਚਰਚਾ ਹੈ ਕਿ ਹਰੀਸ਼ ਚੌਧਰੀ ਇਸ ਮਾਮਲੇ ’ਤੇ ਪਾਰਟੀ ਆਗੂਆਂ ਨਾਲ ਤਾਲਮੇਲ ਨਹੀਂ ਕਰ ਪਾ ਰਹੇ ਸਨ। ਅਜਿਹੇ ‘ਚ ਹੁਣ ਪਾਰਟੀ ਨੇ ਦਿੱਲੀ ਦੇ ਨੇਤਾ ਨੂੰ ਕਮਾਨ ਸੌਂਪ ਦਿੱਤੀ ਹੈ ਤਾਂ ਜੋ ਉਹ INDIA ਗਠਜੋੜ ‘ਤੇ ਨੇਤਾਵਾਂ ਨੂੰ ਤਿਆਰ ਕਰ ਸਕਣ।

2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੇ 10 ਸਾਲਾਂ ਬਾਅਦ 78 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ‘ਤੇ ਕਬਜ਼ਾ ਕੀਤਾ ਸੀ। ਉਸ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਸੀ। ਇਸ ਤੋਂ ਬਾਅਦ ਰਾਜਸਥਾਨ ਦੇ ਆਗੂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ ਗਿਆ। ਉਨ੍ਹਾਂ ਦੀ ਅਗਵਾਈ ਵਿਚ ਹੀ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ। ਪਾਰਟੀ 78 ਤੋਂ 18 ਸੀਟਾਂ ‘ਤੇ ਆ ਗਈ। ਹਾਲਾਂਕਿ ਇਸ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਨਹੀਂ ਹਟਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...