ਚੰਡੀਗੜ੍ਹ, 6 ਅਗਸਤ : ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਕਾਂਗਰਸ ਪਾਰਟੀ ਵੱਲੋਂ 9 ਅਗਸਤ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਵਰਕਰ ਅਤੇ ਆਗੂ ਸੂਬੇ ਦੇ ਹਰ ਜ਼ਿਲ੍ਹੇ ਵਿੱਚ 75 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੇ। ਪਾਰਟੀ ਨੇ ਇਸ ਮੁਹਿੰਮ ਨੂੰ ‘ਹਰ ਦਿਲ ਵਿੱਚ ਤਿਰੰਗੇ’ ਦਾ ਨਾਂ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਘਰ ਵਿੱਚ ਰਾਸ਼ਟਰੀ ਤਿਰੰਗੇ ਨੂੰ ਸਪੋਰਟ ਕਰਦੇ ਹੋਏ ਫੈਸਲਾ ਕੀਤਾ ਹੈ ਕਿ ਇਹ ਨਿਸ਼ਾਨ ਹਰ ਇੱਕ ਦੇ ਦਿਲ ਵਿੱਚ ਹੋਣਾ ਚਾਹੀਦਾ ਹੈ। ਅਸੀਂ ਤਿਰੰਗੇ ਦਾ ਖਿਆਲ ਹਰ ਦਿਲ ਵਿੱਚ ਰੱਖਦੇ ਹਾਂ ਅਤੇ ਇਹ ਸੰਦੇਸ਼ ਪੂਰੀ ਦੁਨੀਆ ਵਿੱਚ ਪਹੁੰਚਾਇਆ ਜਾਵੇਗਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਦੇਸ਼ ਦੇ ਸਾਰੇ ਨਾਗਰਿਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਜੋ 75ਵਾਂ ਸੁਤੰਤਰਤਾ ਦਿਵਸ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖਾਸ ਕਰਕੇ ਕਾਂਗਰਸ ਪਾਰਟੀ ਲਈ ਖਾਸ ਮੌਕਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਪ੍ਰਾਪਤੀ ਅਤੇ ਰਾਖੀ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਡੇ ਕੌਮੀ ਝੰਡੇ ਦੇ ਸਤਿਕਾਰ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਕੋਈ ਮੇਲ ਨਹੀਂ ਹੈ ਅਤੇ ਸਾਡਾ ਕੌਮੀ ਝੰਡੇ ਨਾਲ ਵਿਸ਼ੇਸ਼ ਰਿਸ਼ਤਾ ਹੈ।
----------- Advertisement -----------
9 ਅਗਸਤ ਤੋਂ ਪੰਜਾਬ ਵਿੱਚ ਕਾਂਗਰਸ ਦੀ ਤਿਰੰਗਾ ਯਾਤਰਾ
Published on
----------- Advertisement -----------
----------- Advertisement -----------












