September 15, 2026, 7:45 am
----------- Advertisement -----------
HomeNewsLatest Newsਕਾਂਗਰਸ ਦੇ ਨੌਜਵਾਨ ਯੋਧੇ ਪੰਜਾਬ 'ਚ ਪਾਰਟੀ ਦੀ ਪੁਨਰ ਸੁਰਜੀਤੀ ਲਈ ਅਗਵਾਈ...

ਕਾਂਗਰਸ ਦੇ ਨੌਜਵਾਨ ਯੋਧੇ ਪੰਜਾਬ ‘ਚ ਪਾਰਟੀ ਦੀ ਪੁਨਰ ਸੁਰਜੀਤੀ ਲਈ ਅਗਵਾਈ ਕਰਨਗੇ: ਅਕਸ਼ੈ ਸ਼ਰਮਾ

Published on

----------- Advertisement -----------

ਚੰਡੀਗੜ੍ਹ, 20 ਜੁਲਾਈ: ਪੰਜਾਬ ਐਨਐਸਯੂਆਈ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਪੰਜਾਬ ਦੇ ਨੌਜਵਾਨ ਮੈਂਬਰਾਂ ਦੀ ਅਗਵਾਈ ਕਰਦਿਆਂ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਐਨਐਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੈ ਸ਼ਰਮਾ ਨੇ ਅੱਜ ਕਿਹਾ ਕਿ ਉਹ ਸੂਬੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸਾਰੇ ਨੌਜਵਾਨਾਂ ਨੂੰ ਇੱਕ ਸੋਚ ਅਧੀਨ ਲਿਆਉਣ ਲਈ ਸੂਬਾ ਵਿਆਪੀ ਮੁਹਿੰਮ ਵਿੱਢਣਗੇ ਅਤੇ ਕਾਂਗਰਸ ਪਾਰਟੀ ਦੇ ਨੌਜਵਾਨ ਯੋਧੇ ਪੰਜਾਬ ਵਿੱਚ ਪਾਰਟੀ ਦੀ ਜ਼ਮੀਨੀ ਪੱਧਰ ‘ਤੇ ਪੁਨਰ ਸੁਰਜੀਤੀ ਲਈ ਅਹਿਮ ਭੂਮਿਕਾ ਨਿਭਾਉਣਗੇ।
ਅਕਸ਼ੈ ਨੇ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਮੁਤਾਬਕ ਉਹ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਵਾਸਤੇ ਸਾਰੇ ਮੈਂਬਰਾਂ ਨੂੰ ਮੁੜ ਸੰਗਠਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਨੌਜਵਾਨਾਂ ਦੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਕਰਨਾ ਸਭ ਤੋਂ ਅਹਿਮ ਮੁੱਦਾ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅਧੂਰਾ ਛੱਡ ਦਿੱਤਾ ਗਿਆ।
ਅਕਸ਼ੈ ਨੇ ਕਿਹਾ ਕਿ ਸਾਡੀ ਪਾਰਟੀ ਦੇ ਪ੍ਰਧਾਨ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਬਾਰੇ ਬਹੁਤ ਚਿੰਤਤ ਹਨ ਅਤੇ ਉਹ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਸਾਰੇ ਮੁੱਦਿਆਂ ਦੇ ਜਲਦ ਤੋਂ ਜਲਦ ਸਥਾਈ ਹੱਲ ਨੂੰ ਯਕੀਨੀ ਬਣਾਉਣਗੇ। ਉਹਨਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੀ ਆਵਾਜ਼ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...