November 24, 2026, 7:50 pm
----------- Advertisement -----------
HomeNewsBreaking Newsਮੈਨੂੰ ਜਾਨੋ ਮਾ+ਰਨ ਦੀਆਂ ਅੰਦਰ ਖਾਤੇ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ: ‘ਆਪ’...

ਮੈਨੂੰ ਜਾਨੋ ਮਾ+ਰਨ ਦੀਆਂ ਅੰਦਰ ਖਾਤੇ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ: ‘ਆਪ’ MLA ਜਗਤਾਰ ਦਿਆਲਪੁਰਾ

Published on

----------- Advertisement -----------

ਸਮਰਾਲਾ, 13 ਅਗਸਤ 2023 – ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾਈ ਜਿਸ ਨੇ ਸਿਆਸਤ ਵਿਚ ਹਲਚਲ ਮਚਾ ਦਿੱਤੀ। ਹਾਲਾਂਕਿ ਕੁਝ ਦੇਰ ਬਾਅਦ ਹੀ ਉਨ੍ਹਾਂ ਨੇ ਪੋਸਟ ਡਿਲੀਟ ਕਰ ਦਿੱਤੀ। ਵਿਧਾਇਕ ਨੇ ਪੋਸਟ ਪਾਉਂਦਿਆਂ ਦੋਸ਼ ਲਾਏ ਅਤੇ ਕਿਹਾ ਕਿ ਉਸ ਦੇ ਵਿਰੋਧੀ ਸਿਆਸੀ ਧਨਾਢ ਵਧਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਬੁਖਲਾਹਟ ਵਿਚ ਆ ਕੇ ਜਾਨੋ ਮਾਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ।

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇੱਥੋਂ ਤੱਕ ਕਿ ਉਸ ਨੂੰ ਮਾਰਨ ਲਈ ਇੱਕ ਕਰੋੜ ਰੁਪਏ ਦੀ ਸੁਪਾਰੀ ਵੀ ਦਿੱਤੀ ਗਈ ਹੈ। ਵਿਧਾਇਕ ਨੇ ਇਸ ਸੰਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਵਿਧਾਇਕ ਨੇ ਪੋਸਟ ਪਾਉਂਦਿਆਂ ਕਿਹਾ ਸੀ ਕਿ, ”ਮੈਂ ਆਮ ਲੋਕਾਂ ਦਾ ਐੱਮਐੱਲਏ ਹਾਂ ਅਤੇ ਆਮ ਕਿਸਾਨ ਪਰਿਵਾਰ ’ਚੋਂ ਹਾਂ। ਲੋਕਾਂ ਨੇ ਮੈਨੂੰ ਵੱਡੇ ਧਨਾਢਾਂ ਨੂੰ ਹਰਾ ਕੇ ਐਨਾ ਮਾਣ ਬਖ਼ਸ਼ਿਆ, ਮੇਰੀ ਹਰਮਨ ਪਿਆਰਤਾ ਨੇ ਇਨ੍ਹਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਵਿਧਾਇਕ ਨੇ ਲਿਖਿਆ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਜਿਹੜੇ ਹਲਕੇ ਦੇ ਠੇਕੇਦਾਰ ਹਨ, ਮੈਂ ਇਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਨਾ ਮੈਂ ਡਰਦਾ ਹਾਂ ਤੇ ਨਾ ਦਬਦਾ ਹਾਂ। ਇਹ ਜਿਹੜੇ ਚੌਧਰੀ ਬਣੇ ਫਿਰਦੇ ਹਨ ਅਤੇ ਇਹ ਕਹਿੰਦੇ ਹਨ ਕਿ ਤੇਰੇ ’ਤੇ ਕਰੋੜਾਂ ਰੁਪਏ ਲਗਾ ਕੇ ਤੈਨੂੰ ਖੂੰਝੇ ਲਗਾ ਦੇਵਾਂਗੇ ਜਾਂ ਕਿਸੇ ਯੂ.ਪੀ., ਬਿਹਾਰ ਦੇ ਗੁਰਗੇ ਤੋਂ ਟਰੱਕ ਚੜਵਾ ਦੇਵਾਂਗੇ ।

ਵਿਧਾਇਕ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਤੁਸੀਂ ਆਪਣੇ 25 ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਸੇਵਾ ਕੀਤੀ ਹੁੰਦੀ ਤਾਂ ਤੁਹਾਨੂੰ ਐਨੀ ਘਟੀਆ ਰਾਜਨੀਤੀ ਨਾ ਕਰਨੀ ਪੈਂਦੀ। ਮੈਨੂੰ ਇੱਕ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਆਮ ਕਿਸਾਨ ਦਾ ਮੁੱਲ ਕਰੋੜਾਂ ਪਾ ਦਿੱਤਾ, ਤੁਸੀਂ ਆਪਣਾ ਲੰਮਾਂ ਕਾਰਜਕਾਲ ਦੇਖ ਲਵੋ ਅਤੇ ਮੇਰਾ 17 ਮਹੀਨੇ ਦਾ। ਮੈਂ ਜੋ ਵੀ ਹਾਂ ਆਪਣੇ ਲੋਕਾਂ ਲਈ ਹਾਂ ਅਤੇ ਹਰ ਵੇਲੇ ਹਾਜ਼ਰ ਹਾਂ’।”

ਵਿਧਾਇਕ ਜਗਤਾਰ ਦਿਆਲਪੁਰਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ‘ਚ ਇਹ ਵੀ ਦੱਸਿਆ ਗਿਆ ਕਿ ਉਸ ਦੀ ਜਾਨ ਨੂੰ ਕਿਉਂ ਅਤੇ ਕਿਸ ਤੋਂ ਖਤਰਾ ਹੈ। ਹਾਲਾਂਕਿ ਹੁਣ ਤੱਕ ਇਸ ਮਾਮਲੇ ‘ਚ ਪੁਲਿਸ ਵੱਲੋਂ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ‘ਚ ਨਾਮਜ਼ਦ ਲੋਕਾਂ ਤੋਂ ਪੁੱਛਗਿੱਛ ‘ਚ ਜੁਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...